15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਨੇ ਖ਼ੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 03-06-2026
ਬਰਨਾਲਾ, 2 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਬਰਨਾਲਾ ਵਲੋਂ ਗੁਰਦੁਆਰਾ ਸਿੰਘ ਸਭਾ ਬਰਨਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ, ਖ਼ਜ਼ਾਨਚੀ ਅਜੈਬ ਸਿੰਘ, ਰਜਿੰਦਰ ਸਿੰਘ ਦਰਾਕਾ, ਸੁਖਦੇਵ ਸਿੰਘ ਅਤੇ ਮੈਨੇਜਰ ਗੁਰਦੀਪ ਸਿੰਘ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਸਭਾ ਦੇ ਮੁੱਖ ਸੇਵਾਦਾਰ ਜਗਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿਚ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਕੈਂਪ ਦੌਰਾਨ ਪਤੀ-ਪਤਨੀ ਸਮੇਤ 29 ਖ਼ੂਨਦਾਨੀਆਂ ਨੇ ਸਹਿਯੋਗ ਦਿੱਤਾ | ਬਲੱਡ ਬੈਂਕ ਬਰਨਾਲਾ ਵਲੋਂ ਬੀ.ਟੀ.ਓ. ਆਯੂਸ਼, ਰਾਕੇਸ਼ ਕੁਮਾਰ, ਮਨਦੀਪ ਕੌਰ, ਗੁਰਵਿੰਦਰ ਸਿੰਘ, ਪ੍ਰਕਾਸ਼ ਸਿੰਘ ਨੇ ਸੇਵਾ ਨਿਭਾਈ |

ਪਿਛਲੀ ਖ਼ਬਰ ਸਨਅਤਕਾਰ ਸੁਖਦੇਵ ਸਿੰਘ ਮਣਕੂ ਦੇ ਨੌਜਵਾਨ ਪੱੁਤਰ ਦੀ ਦਿਲ ਦੇ ਦੌਰੇ ਕਾਰਨ ਮੌਤ <br/> ਅਗਲੀ ਖ਼ਬਰ ਠੇਕਾ ਮੁਲਾਜ਼ਮਾਂ ਨੇ ਦਿੜ੍ਹਬਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।