13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਨਰੇਗਾ ਕਰਮਚਾਰੀਆਂ ਵਲੋਂ ਪੰਚਾਇਤੀ ਵਿਭਾਗ 'ਚ ਮਰਜ਼ ਨਾ ਕਰਨ ਦੇ ਰੋਸ ਵਜੋਂ ਕਲਮਛੋੜ ਹੜਤਾਲ ਸ਼ੁਰੂ <br/>

ਅਜੀਤ ਡੈਸਕ 04-06-2026
ਸੁਨਾਮ ਊਧਮ ਸਿੰਘ ਵਾਲਾ, 3 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ ਪਿਛਲੇ ਲਗਭਗ 18 ਸਾਲਾਂ ਤੋਂ ਠੇਕਾ ਆਧਾਰਿਤ ਸੇਵਾਵਾਂ ਨਿਭਾਅ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਅੱਜ ਬਲਾਕ ਸੁਨਾਮ ਵਿਖੇ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਤਰਸੇਮ ਚੰਦ ਨੇ ਦੱਸਿਆ ਕਿ ਨਰੇਗਾ ਮੁਲਾਜ਼ਮਾਂ ਨੂੰ ਪਿਛਲੇ 6-7 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ, ਜਿਸ ਕਾਰਨ ਮੁਲਾਜ਼ਮਾਂ ਦਾ ਬੁਰਾ ਹਾਲ ਹੈ | ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਹੁਣ ਠੇਕੇਦਾਰੀ ਸਿਸਟਮ ਬਿਲਕੁਲ ਬੰਦ ਕਰਕੇ ਪੰਚਾਇਤ ਵਿਭਾਗ ਵਿੱਚ ਨਰੇਗਾ ਮੁਲਾਜ਼ਮਾਂ ਨੂੰ ਪੱਕੀਆਂ ਅਸਾਮੀਆਂ 'ਤੇ ਮਰਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਈ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਪਾਲਿਸੀ ਵੀ ਨਰੇਗਾ ਮੁਲਾਜ਼ਮਾਂ ਦਾ ਕੁੱਝ ਸੰਵਾਰ ਨਹੀਂ ਸਕੀ | ਵਿਭਾਗ ਵਲੋਂ ਨਰੇਗਾ ਮੁਲਾਜ਼ਮਾਂ ਡਾਟਾ ਪੋਰਟਲ ਰਾਹੀਂ ਇਕੱਠਾ ਕਰਕੇ ਪ੍ਰੋਸੋਨਲ ਤੇ ਵਿੱਤ ਵਿਭਾਗ ਦੀਆਂ ਪ੍ਰਵਾਨਗੀਆਂ ਲੈਣ ਦੇ ਬਾਵਜੂਦ ਵੀ ਨਰੇਗਾ ਮੁਲਾਜ਼ਮਾਂ ਨੂੰ ਆਰਡਰ ਨਹੀਂ ਦਿੱਤੇ ਗਏ | ਬੀਤੀ 1 ਜੂਨ ਨੂੰ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨਾਲ ਹੋਈ ਪੈਨਲ ਮੀਟਿੰਗ 'ਚ ਵੀ ਮੰਤਰੀ ਨੇ ਭਰੋਸਾ ਦਿੱਤਾ ਕਿ ਇੱਕ ਹਫ਼ਤੇ ਤੱਕ ਦੁਬਾਰਾ ਮੀਟਿੰਗ ਕਰ ਕੇ ਮਨਰੇਗਾ ਮੁਲਜ਼ਮਾਂ ਨੂੰ ਪੰਚਾਇਤੀ ਵਿਭਾਗ 'ਚ ਮਰਜ਼ ਕਰਨ ਦੀ ਪ੍ਰਕਿਰਿਆ ਆਰੰਭੀ ਜਾਵੇਗੀ | ਜਿਸ ਦੇ ਚਲਦਿਆਂ ਯੂਨੀਅਨ ਨੇ ਮੀਟਿੰਗ ਤੱਕ ਸ਼ਾਂਤਮਈ ਤਰੀਕੇ ਦਫ਼ਤਰਾਂ 'ਚ ਬੈਠ ਕੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ | ਜੇਕਰ ਮੀਟਿੰਗ 'ਚ ਕੋਈ ਠੋਸ ਹੱਲ ਨਹੀਂ ਨਿਕਲਦਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਹਾਜ਼ਰ ਸਨ |

ਪਿਛਲੀ ਖ਼ਬਰ ਅਧਿਆਪਕ ਦਲ ਨੇ ਅਧਿਆਪਕ ਦੇ ਕਤਲ ਦੀ ਕੀਤੀ ਨਿਖੇਧੀ ਅਗਲੀ ਖ਼ਬਰ ਮਨਰੇਗਾ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।