13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਅਧਿਆਪਕ ਦਲ ਨੇ ਅਧਿਆਪਕ ਦੇ ਕਤਲ ਦੀ ਕੀਤੀ ਨਿਖੇਧੀ

ਅਜੀਤ ਡੈਸਕ 04-06-2026

ਸੰਗਰੂਰ, 3 ਜੂਨ (ਅਮਨਦੀਪ ਸਿੰਘ ਬਿੱਟਾ) - ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ, ਸਕੱਤਰ ਜਨਰਲ ਹਰਜੰਟ ਸਿੰਘ ਬੋਡੇ ਅਤੇ ਸੂਬਾ ਜਨਰਲ ਸਕੱਤਰ ਵਰਿੰਦਰਜੀਤ ਸਿੰਘ ਬਜਾਜ ਵਲੋਂ ਜੰਡਿਆਲਾ ਗੁਰੂ ਦੇ ਨਜ਼ਦੀਕੀ ਪਿੰਡ ਰਾਣਾ ਕਲਾਂ ਨੇੜੇ ਪਿੰਡ ਨਰਾਇਣਗੜ੍ਹ ਵਿੱਚ ਦਿਨ ਦਿਹਾੜੇ ਸਰਕਾਰੀ ਅਧਿਆਪਕ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਤਲਵੰਡੀ ਨੇੜੇ ਮਾਲੋਵਾਲ ਜੋ ਗਹਿਰੀ ਮੰਡੀ ਵਿਖੇ ਡਰਾਇੰਗ ਅਧਿਆਪਕ ਵਜੋਂ ਸੇਵਾ ਨਿਭਾ ਰਿਹਾ ਸੀ, ਦਾ ਦਿਨ ਦਿਹਾੜੇ ਕਤਲ ਕਰਨ ਦੀ ਪੁਰਜ਼ੋਰ ਨਿਖੇਧੀ ਕੀਤੀ ਜਾਂਦੀ ਹੈ | ਇੱਥੇ ਦੱਸਣਯੋਗ ਹੈ ਕਿ ਜਗਦੀਪ ਸਿੰਘ ਆਪਣੀ ਬੱਚੀ ਨੂੰ ਜੰਡਿਆਲਾ ਗੁਰੂ ਵਿਖੇ ਟਿਊਸ਼ਨ 'ਤੇ ਛੱਡ ਕੇ ਵਾਪਸ ਆ ਰਹੇ ਸੀ ਤਾਂ ਉਨ੍ਹਾਂ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ | ਅਧਿਆਪਕ ਦਲ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ਕਿ ਉਹ ਅਧਿਆਪਕ ਜਗਦੀਪ ਸਿੰਘ ਦੇ ਕਾਤਲਾਂ ਦੀ ਤਫ਼ਤੀਸ਼ ਕਰਕੇ ਤੁਰੰਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰੇ |

ਪਿਛਲੀ ਖ਼ਬਰ ਭਾਜਪਾ ਵਲੋਂ ਤੇਲ ਅਤੇ ਗੈਸ ਦੇ ਭਾਅ ਵਧਾ ਕੇ ਆਮ ਲੋਕਾਂ 'ਤੇ ਪਾਇਆ ਬੋਝ- ਗੁਪਤਾ <br/> ਅਗਲੀ ਖ਼ਬਰ ਮਨਰੇਗਾ ਕਰਮਚਾਰੀਆਂ ਵਲੋਂ ਪੰਚਾਇਤੀ ਵਿਭਾਗ 'ਚ ਮਰਜ਼ ਨਾ ਕਰਨ ਦੇ ਰੋਸ ਵਜੋਂ ਕਲਮਛੋੜ ਹੜਤਾਲ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।