13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਕਾਂਗਰਸੀਆਂ ਨੇ ਕੱਢਿਆ ਰੋਸ ਮਾਰਚ <br/>

ਅਜੀਤ ਡੈਸਕ 04-06-2026
ਅਮਰਗੜ੍ਹ, 3 ਜੂਨ (ਪਵਿੱਤਰ ਸਿੰਘ) - ਹਰ ਰੋਜ਼ ਛੜੱਪੇ ਮਾਰ ਕੇ ਵਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਦੀ ਮੋਦੀ ਅਤੇ ਸੂਬਾ ਸਰਕਾਰ ਖ਼ਿਲਾਫ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬਲਾਕ ਪ੍ਰਧਾਨ ਲਾਲ ਸਿੰਘ ਤੋਲੇਵਾਲ ਦੀ ਅਗਵਾਈ ਵਿਚ ਕਾਂਗਰਸੀਆਂ ਵਲੋਂ ਸਥਾਨਕ ਬਾਜ਼ਾਰ ਅੰਦਰ ਰੋਸ ਮਾਰਚ ਕੱਢਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਪ੍ਰਧਾਨ ਮਹਿੰਦਰ ਸਿੰਘ ਅਤੇ ਜਨਰਲ ਸੈਕਟਰੀ ਅਸ਼ਵਨੀ ਕੁਮਾਰ ਬਿੱਟੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ 'ਤੇ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਆਏ ਦਿਨ ਪੈਟਰੋਲ, ਡੀਜ਼ਲ, ਸੀ.ਐਨ.ਜੀ, ਐਲ.ਪੀ.ਜੀ. ਗੈਸ ਸਮੇਤ ਘਰੇਲੂ ਵਰਤੋਂ ਦੀਆਂ ਵਸਤਾਂ ਦੀਆਂ ਵਧ ਰਹੀਆਂ ਕੀਮਤਾਂ ਦੇ ਰੋਸ ਵਜੋਂ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਇਹ ਰੋਸ ਮਾਰਚ ਕੱਢਿਆ ਗਿਆ ਹੈ | ਇਸ ਮੌਕੇ ਸਾਬਕਾ ਚੇਅਰਮੈਨ ਪਲਵਿੰਦਰ ਸਿੰਘ ਚੰਨਾ ਝੂੰਦਾਂ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਨਾਰੀਕੇ, ਨੌਜਵਾਨ ਆਗੂ ਗੁਰਸੇਵਕ ਸਿੰਘ ਗੁਆਰਾ, ਜਗਰੂਪ ਸਿੰਘ ਬਿੱਟੂ ਜਲਾਲਗੜ੍ਹ, ਨਰਪਿੰਦਰ ਸਿੰਘ ਭੱਟੀਆਂ, ਰੂਪ ਸਿੰਘ ਸਾਬਕਾ ਪੰਚ, ਕੁਲਵਿੰਦਰ ਸਿੰਘ ਰੋਡਾ, ਪੰਡਿਤ ਰਮੇਸ਼ ਕੁਮਾਰ, ਹਰਵਿੰਦਰ ਸਿੰਘ ਬਿੱਟੂ, ਵਕਾਰ ਖਾਂ, ਮਾਸਟਰ ਸ਼ੇਰ ਸਿੰਘ, ਰੋਬਿਨ ਬੁਰਜ, ਵਰਿੰਦਰ ਢਿੱਲੋਂ, ਜਸਵੰਤ ਸਿੰਘ, ਰਣਜੀਤ ਸਿੰਘ ਤੋਲੇਵਾਲ, ਬਲਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਦੀਪਾਸ਼ ਕੌਂਸਲ ਚੀਨੂੰ, ਮਨਦੀਪ ਸਿੰਘ ਭੂਮਸੀ ਅਤੇ ਪਰਵਿੰਦਰ ਸਿੰਘ ਸਰਬਰਪੁਰ ਤੋਂ ਇਲਾਵਾ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਕਾਰ ਡਿਵਾਈਡਰ ਟੱਪ ਕੇ ਅੱਗੋਂ ਆਉਂਦੇ ਟਰੱਕ 'ਚ ਵੱਜੀ, ਚਾਲਕ ਦੀ ਮੌਤ <br/> ਅਗਲੀ ਖ਼ਬਰ -ਭਰਤੀ ਦੇ ਨਾਂਅ 'ਤੇ 32 ਲੱਖ ਦੀ ਠੱਗੀ ਦਾ ਮਾਮਲਾ- ਸੋਸ਼ਲ ਮੀਡੀਆ 'ਤੇ ਪੋਸਟ ਵਾਇਰਲ ਹੋਣ ਮਗਰੋਂ ਸਿਆਸੀ ਆਗੂ 'ਤੇ ਉੱਠੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।