13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਲੁੱਟਾਂ-ਖੋਹਾਂ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਦਾ ਵਫ਼ਦ ਪੁਲਿਸ ਸਦਰ ਥਾਣਾ ਮੁਖੀ ਨੂੰ ਮਿਲਿਆ <br/>

ਅਜੀਤ ਡੈਸਕ 04-06-2026
ਸੰਗਰੂਰ, 3 ਜੂਨ (ਧੀਰਜ ਪਸ਼ੋਰੀਆ)- ਪਿੰਡ ਥਲੇਸ ਵਿਖੇ ਹੋ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਦਾ ਇੱਕ ਵਫ਼ਦ ਜਿਸ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਨੁਮਾਇੰਦੇ ਵੀ ਸ਼ਾਮਿਲ ਸਨ, ਪੁਲਿਸ ਸਦਰ ਥਾਣਾ ਮੁਖੀ ਨੂੰ ਮਿਲਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂ ਧਰਮਿੰਦਰ ਸਿੰਘ ਤੂਰ ਨੇ ਦੱਸਿਆ ਕਿ ਪਿੰਡ 'ਚ ਆਏ ਦਿਨ ਨਵੀਂ ਤੋਂ ਨਵੀਂ ਲੁੱਟ ਖੋਹ ਦੀ ਘਟਨਾ ਹੋ ਰਹੀ ਹੈ ਜਿਸ ਕਾਰਨ ਰੋਜ਼ਾਨਾ ਆਉਣ ਜਾਣ ਕਰਨ ਵਾਲਿਆਂ ਵਿੱਚ ਡਰ ਦਾ ਮਾਹੌਲ ਹੈ | ਕੁੱਝ ਦਿਨ ਪਹਿਲਾਂ ਤਾਂ ਇੱਕ ਲੜਕੇ ਦੀ ਲੁੱਟ ਖੋਹ ਕਰਨ ਤੋਂ ਬਾਅਦ ਉਸ ਦੀ ਲੱਤ ਵੀ ਤੋੜ ਦਿੱਤੀ ਗਈ | ਪੁਲਿਸ ਥਾਣਾ ਮੁਖੀ ਨੂੰ ਮਿਲਣ ਆਏ ਵਫ਼ਦ ਨੇ ਮੰਗ ਕੀਤੀ ਕਿ ਅਜਿਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਨਕੇਲ ਪਾਉਣ ਲਈ ਕਾਰਵਾਈ ਕੀਤੀ ਜਾਵੇ ਤਾਂ ਜੋ ਪਿੰਡ ਦੇ ਲੋਕ ਬਗੈਰ ਕਿਸੇ ਡਰ ਭੈਅ ਤੋਂ ਆ ਜਾ ਸਕਣ | ਵਫ਼ਦ 'ਚ ਨਾਨਕ ਸਿੰਘ, ਮਲੂਕ ਸਿੰਘ, ਕਲਿਆਣ ਸਿੰਘ, ਰਜਿੰਦਰ ਸਿੰਘ, ਗੁਰਬਖ਼ਸ਼ ਸਿੰਘ, ਵਰਿਆਮ ਸਿੰਘ, ਪੁਸ਼ਪਾਲ ਸਿੰਘ, ਜਰਨੈਲ ਸਿੰਘ, ਗੁਰਬਖ਼ਸ਼ ਸਿੰਘ, ਅਮਰੀਕ ਸਿੰਘ ਅਤੇ ਸੰਤੋਖ ਸਿੰਘ ਸ਼ਾਮਿਲ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਨੇ ਸੁਣੀਆਂ ਸੰਗਰੂਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ <br/> ਅਗਲੀ ਖ਼ਬਰ ਸੰਗਰੂਰ 'ਚ ਝੋਨੇ ਦੇ ਅਗਲੇ ਸੀਜ਼ਨ ਦੀ ਲਵਾਈ ਲਈ ਖੇਤਾਂ 'ਚ ਤਿਆਰੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।