14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਤੇਲ ਅਤੇ ਗੈਸ ਦੀਆਂ ਕੀਮਤਾਂ 'ਚ ਵਾਧੇ ਨੇ ਲੋਕਾਂ ਦਾ ਬਜਟ ਹਿਲਾਇਆ- ਭਰਾਜ <br/>

ਅਜੀਤ ਡੈਸਕ 04-06-2026
ਸੰਗਰੂਰ, 3 ਜੂਨ (ਧੀਰਜ ਪਸ਼ੌਰੀਆ) - ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਲਗਾਤਾਰ ਵਾਧੇ ਦਾ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਦੇ ਘਰੇਲੂ ਬਜਟ 'ਤੇ ਮਾਰੂ ਅਸਰ ਪੈ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਨਾਲ ਰੋਜ਼ਾਨਾ ਦੀਆਂ ਜ਼ਰੂਰੀ ਵਸਤੂਆਂ ਮਹਿੰਗੀਆਂ ਹੋ ਰਹੀਆਂ ਹਨ ਤੇ ਆਮ ਲੋਕਾਂ ਲਈ ਜੀਵਨ ਨਿਰਬਾਹ ਕਰਨਾ ਹੋਰ ਮੁਸ਼ਕਿਲ ਹੋ ਗਿਆ ਹੈ | ਇਸ ਵਾਧੇ ਨੇ ਇਹਨਾਂ ਪਰਿਵਾਰਾਂ ਦੇ ਘਰੇਲੂ ਬਜਟ ਨੂੰ ਹਿਲਾ ਕੇ ਰੱਖ ਦਿੱਤਾ ਹੈ | ਵਿਧਾਇਕਾ ਭਰਾਜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਗ਼ਰੀਬਾਂ ਦੀ ਲੁੱਟ ਕਰ ਕੇ ਅਮੀਰਾਂ ਦੇ ਖ਼ਜ਼ਾਨੇ ਭਰ ਰਹੀ ਹੈ, ਜਦ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦੇਣ ਤੋਂ ਬਾਅਦ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੂਰੇ ਪੰਜਾਬ ਵਾਸੀਆਂ ਦਾ ਸਿਹਤ ਬੀਮਾ ਕਰ ਕੇ ਹੁਣ ਪੰਜਾਬ ਦੀਆਂ ਅÏਰਤਾਂ ਨੂੰ 1000 ਅਤੇ 1500 ਰੁਪਏ ਮਹੀਨਾ ਦੇਣ ਰਦੀ ਸ਼ੁਰੂਆਤ ਕਨ ਜਾ ਰਹੀ ਹੈ | ਪੰਜਾਬ ਦੀ 'ਆਪ' ਸਰਕਾਰ ਪੰਜਾਬ ਵਾਸੀਆਂ ਦੀ ਸੇਵਾ ਕਰਨ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਦੀ ਪਰਿਕਰਮਾ 'ਚ ਵੀਡੀਓ ਬਣਾਉਣ ਵਾਲੇ ਵਿਆਹੁਤਾ ਜੋੜੇ ਨੇ ਮੰਗੀ ਮੁਆਫ਼ੀ ਅਗਲੀ ਖ਼ਬਰ ਮਨਰੇਗਾ ਕਰਮਚਾਰੀਆਂ ਵਲੋਂ ਪੰਚਾਇਤੀ ਵਿਭਾਗ 'ਚ ਮਰਜ ਨਾ ਕਰਨ ਦੇ ਰੋਸ ਵਜੋਂ ਕਲਮ ਛੋੜ ਹੜਤਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।