14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਉਪ ਤਹਿਸੀਲ ਖਨੌਰੀ ਤੇ ਐਸ ਡੀ ਓ ਦਫ਼ਤਰ ਮੂਹਰੇ ਦਿੱਤੇ ਜਾਣਗੇ ਧਰਨੇ

ਖਨੌਰੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ | ਤਸਵੀਰ: ਬਲਵਿੰਦਰ ਸਿੰਘ ਥਿੰਦ <br/> 04-06-2026
ਖਨੌਰੀ, 3 ਜੂਨ (ਬਲਵਿੰਦਰ ਸਿੰਘ ਥਿੰਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਖਨੌਰੀ ਦੀ ਇਕ ਵਿਸ਼ੇਸ਼ ਮੀਟਿੰਗ ਇਕਾਈ ਪ੍ਰਧਾਨ ਜਗਪਾਲ ਸਿੰਘ ਕਾਲਾ ਖਨੌਰੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ ਤੋਂ ਬਲਾਕ ਦੇ ਕਈ ਹੋਰ ਸੀਨੀਅਰ ਆਗੂ ਆਗੂ ਹਾਜ਼ਰ ਹੋਏ | ਇਕਾਈ ਪ੍ਰਧਾਨ ਜਗਪਾਲ ਸਿੰਘ ਕਾਲਾ ਬਹਿਣੀਵਾਲ ਨੇ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਦੱਸਿਆ ਕਿ ਖਨੌਰੀ ਦੀ ਉਪ ਤਹਿਸੀਲ ਵਿਖੇ ਨਾਇਬ ਤਹਿਸੀਲਦਾਰ ਦੇ ਦਫ਼ਤਰ ਵਿੱਚ ਸਮੇਂ ਸਿਰ ਨਹੀਂ ਪਹੁੰਚਣ ਕਾਰਨ ਉਪ ਤਹਿਸੀਲ ਵਿਖੇ ਆਪਣੇ ਕੰਮ ਕਾਰ ਦੇ ਲਈ ਆਏ ਲੋਕਾਂ ਨੂੰ ਇਸ ਗਰਮੀ ਦੇ ਮੌਸਮ ਵਿਚ ਭਾਰੀ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਅਤੇ ਉਹ ਸਾਰਾ ਦਿਨ ਨਾਇਬ ਤਹਿਸੀਲਦਾਰ ਦੀ ਉਡੀਕ ਵਿੱਚ ਉਪ ਤਹਿਸੀਲ ਵਿਖੇ ਬੈਠੇ ਰਹਿੰਦੇ ਹਨ ਅਤੇ ਸ਼ਾਮ ਨੂੰ ਉਹ ਆਪਣਾ ਕੰਮ ਕਾਰ ਕਰਵਾਏ ਬਗੈਰ ਥੱਕ ਹਾਰ ਕੇ ਖੱਜਲ ਖੁਆਰ ਹੁੰਦੇ ਵਾਪਸ ਘਰਾਂ ਨੂੰ ਮੁੜ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮੱਸਿਆ ਦੇ ਕਾਰਨ ਆਉਣ ਵਾਲੇ ਦਿਨਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਵੱਲੋਂ ਉਪ ਤਹਿਸੀਲ ਖਨੌਰੀ ਦੇ ਦਫ਼ਤਰ ਅਤੇ ਐਸ ਡੀ ਓ ਬਿਜਲੀ ਵਿਭਾਗ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਧਰਨੇ ਦਿੱਤੇ ਜਾਣਗੇ | ਇਸ ਮੌਕੇ ਮੈਂਬਰ ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਨਛੱਤਰ ਸਿੰਘ, ਬਲਵਿੰਦਰ ਸਿੰਘ, ਦੇਵ ਸਿੰਘ, ਬੰਟੀ ਢੀਂਡਸਾ, ਬਲਵਿੰਦਰ ਮਨਿਆਣਾ, ਕੁਲਦੀਪ ਗੁਲਾੜੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਬਲਜੀਤ ਸਿੰਘ ਬੋਪੁਰ ਨੂੰ ਬਣਾਇਆ ਭਾਜਪਾ ਸੰਗਰੂਰ ਦਾ ਜ਼ਿਲ੍ਹਾ ਵਾਈਸ ਪ੍ਰਧਾਨ <br/> ਅਗਲੀ ਖ਼ਬਰ ਦੋ ਰੋਜ਼ਾ 'ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ' ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।