14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬਲਜੀਤ ਸਿੰਘ ਬੋਪੁਰ ਨੂੰ ਬਣਾਇਆ ਭਾਜਪਾ ਸੰਗਰੂਰ ਦਾ ਜ਼ਿਲ੍ਹਾ ਵਾਈਸ ਪ੍ਰਧਾਨ <br/>

ਅਜੀਤ ਡੈਸਕ 04-06-2026
ਖਨੌਰੀ, 3 ਜੂਨ (ਬਲਵਿੰਦਰ ਸਿੰਘ ਥਿੰਦ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ ਵਲੋਂ ਮੰਡਲ ਖਨੌਰੀ ਦੇ ਸੀਨੀਅਰ ਆਗੂ ਬਲਜੀਤ ਸਿੰਘ ਬੋਪੁਰ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ ਬਣਾਏ ਜਾਣ 'ਤੇ ਇਸ ਇਲਾਕੇ ਦੇ ਭਾਜਪਾ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਇਸ ਸਬੰਧੀ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ 2 ਦੇ ਪ੍ਰਧਾਨ ਦਾਮਨ ਥਿੰਦ ਬਾਜਵਾ ਵਲੋਂ ਬਲਜੀਤ ਸਿੰਘ ਬੋਪੁਰ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਦਿੱਤਾ ਗਿਆ ਅਤੇ ਹੋਰਨਾ ਨੂੰ ਵਿਧਾਨ ਸਭਾ ਚੋਣਾਂ ਲਈ ਅਹਿਮ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ | ਇਸ ਮੌਕੇ ਨਵੇਂ ਬਣੇ ਜ਼ਿਲ੍ਹਾ ਵਾਈਸ ਪ੍ਰਧਾਨ ਬਲਜੀਤ ਸਿੰਘ ਬੋਪੁਰ ਨੇ ਆਪਣੀ ਨਿਯੁਕਤੀ ਪ੍ਰਤੀ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਦਾਮਨ ਥਿੰਦ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਸਾਰੇ ਹੀ ਸਰਕਲ ਪ੍ਰਧਾਨਾਂ ਅਤੇ ਜ਼ਿਲ੍ਹਾ ਸੰਗਰੂਰ 2 ਦੀ ਸਮੁੱਚੀ ਟੀਮ ਦਾ ਧੰਨਵਾਦੀ ਹਾਂ | ਇਸ ਮੌਕੇ ਭਾਜਪਾ ਖਨੌਰੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਂਝਾ ਬਖ਼ਸ਼ੀ, ਜਗਜੀਤ ਸਿੰਘ ਗੋਠਵਾਲ ਮੰਡਲ ਵਾਈਸ ਪ੍ਰਧਾਨ, ਮੰਡਲ ਜਨਰਲ ਸਕੱਤਰ ਰਿਸ਼ੀਪਾਲ ਖੜਕੜ, ਰਿਸ਼ੀਪਾਲ ਸ਼ਰਮਾ ਮੰਡਲ ਜਨਰਲ ਸਕੱਤਰ, ਜਸਪਾਲ ਸਿੰਘ, ਕੁਲਭੂਸ਼ਣ ਗੋਇਲ, ਵਿਸ਼ਾਲ ਨੈਨ, ਮੰਡਲ ਪ੍ਰਧਾਨ ਮੂਣਕ ਮੋਹਨ ਗੁਜਰ, ਸੁਰੇਸ਼ ਰਾਠੀ ਜ਼ਿਲ੍ਹਾ ਵਾਈਸ ਪ੍ਰਧਾਨ, ਰਾਮਦੀਆ ਸ਼ਰਮਾ, ਕਰਮਜੀਤ ਬਨਾਰਸੀ, ਬਲਜਿੰਦਰ ਬਨਾਰਸੀ, ਬਰਥਰੀ ਰਾਮ ਬੋਪਰ ਆਦਿ ਸਮੇਤ ਹੋਰ ਭਾਜਪਾ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਲੋਕਾਂ ਨੂੰ ਸੁਵਿਧਾ ਦੇਣ ਵਾਲੇ ਆਪਣੀਆਂ ਸੁਵਿਧਾਵਾਂ ਨੂੰ ਹੀ ਤਰਸੇ- ਅਰਵਿੰਦ ਖੰਨਾ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਉਪ ਤਹਿਸੀਲ ਖਨੌਰੀ ਤੇ ਐਸ ਡੀ ਓ ਦਫ਼ਤਰ ਮੂਹਰੇ ਦਿੱਤੇ ਜਾਣਗੇ ਧਰਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।