14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

50 ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 04-06-2026
ਸੰਗਰੂਰ, 3 ਜੂਨ (ਧੀਰਜ ਪਸੋਰੀਆ) - ਫੋਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨੇ ਸੀ.ਟੀ. ਯੂਨੀਵਰਸਿਟੀ ਦੇ ਸਹਿਯੋਗ ਨਾਲ ਸਕੂਲ ਕੈਂਪਸ ਵਿਚ ਇੱਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਚੇਅਰਮੈਨ ਪ੍ਰਤਾਪ ਸਿੰਘ ਧਾਲੀਵਾਲ ਵਲੋਂ ਦੀਵਾ ਜਗਾ ਕੇ ਕੀਤੀ ਗਈ | ਇਸ ਮੌਕੇ 'ਤੇ ਗੈਸਟ ਆਫ਼ ਆਨਰ ਡਾ. ਜੋਤੀ ਗੁਪਤਾ (ਗਿਸਟ ਇੰਸਟੀਚਿਊਟ) ਅਤੇ ਵਿਸ਼ੇਸ਼ ਮਹਿਮਾਨ ਹਰਿੰਦਰ ਸਿੰਘ (ਸੀ ਟੀ ਯੂਨੀਵਰਸਿਟੀ, ਲੁਧਿਆਣਾ) ਨੇ ਵਿਦਿਆਰਥੀਆਂ ਦੇ ਕਰੀਅਰ ਲਈ ਸਹੀ ਮਾਰਗਦਰਸ਼ਨ ਅਤੇ ਕੌਂਸਲਿੰਗ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਦਾਨ ਕੀਤੀ | ਸਕੂਲ ਦੇ ਡਾਇਰੈਕਟਰ ਐਮ.ਐਸ. ਬਖਤਾਵਰ ਨੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਦੇ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ | ਉਨ੍ਹਾਂ ਨੇ ਸਕੂਲ ਦੀਆਂ ਲਗਾਤਾਰ ਵਧੀਆ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਭਵਿੱਖ ਵਿਚ ਸਕੂਲ ਦੇ ਵਿਕਾਸ ਲਈ ਆਪਣੀ ਯੋਜਨਾ ਸਾਂਝੀ ਕੀਤੀ | ਸਮਾਰੋਹ ਦੌਰਾਨ ਲਗਭਗ 50 ਹੋਣਹਾਰ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੀਆਂ ਉਪਲਬਧੀਆਂ ਨਾਲ ਨਾ ਸਿਰਫ਼ ਮਾਪਿਆਂ ਨੂੰ ਮਾਣ ਮਹਿਸੂਸ ਹੋਇਆ, ਸਗੋਂ ਸਕੂਲ ਦਾ ਨਾਮ ਵੀ ਚਮਕਿਆ ਹੈ | ਪਿ੍ੰਸੀਪਲ ਰਾਜਵੀਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਮਜੀਠੀਆ ਨੂੰ ਦਬਾਉਣਾ ਲੋਕਤੰਤਰ ਦਾ ਕਤਲ- ਗੁਰਸੇਵਕ ਸਿੰਘ ਨਵਾਂ ਗਾਉ <br/> ਅਗਲੀ ਖ਼ਬਰ ਪੰਜਾਬ ਦੇ ਪਾਣੀਆਂ ਦੇ ਮਾਮਲੇ 'ਤੇ ਕਨਵੈੱਨਸ਼ਨ ਦੀ ਤਿਆਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।