14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਦੋ ਰੋਜ਼ਾ ਸਮਰ ਕੈਂਪ ਲਗਾਇਆ

ਗ੍ਰੀਨ ਵੈਲੀ ਸਕੂਲ ਵਿਖੇ ਦੋ ਰੋਜ਼ਾ ਸਮਰ ਕੈਂਪ ਦਾ ਅਨੰਦ ਮਾਣਦੇ ਬੱਚੇ ਸਕੂਲ ਪ੍ਰਬੰਧਕਾਂ ਨਾਲ | ਤਸਵੀਰ: ਸੁਖਜੀਤ ਸਿੰਘ ਖੇੜਾ <br/> 04-06-2026
ਅਹਿਮਦਗੜ੍ਹ, 3 ਜੂਨ (ਸੁਖਜੀਤ ਸਿੰਘ ਖੇੜਾ) - ਗ੍ਰੀਨ ਵੈਲੀ ਪਬਲਿਕ ਸਕੂਲ, ਅਹਿਮਦਗੜ੍ਹ ਵਲੋਂ ਵਿਦਿਆਰਥੀਆਂ ਦੇ ਮਨੋਰੰਜਨ ਲਈ ਦੋ ਰੋਜ਼ਾ ਵਿਸ਼ੇਸ਼ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ 'ਚ ਪਹਿਲੀ ਤੋਂ ਛੇਵੀਂ ਜਮਾਤ ਤੱਕ ਦੇ ਲੜਕਿਆਂ ਅਤੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਲੜਕੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਸ਼ਮੂਲੀਅਤ ਕੀਤੀ | ਇਸ ਕੈਂਪ ਦੌਰਾਨ ਵਿਦਿਆਰਥੀਆਂ ਲਈ ਸਕੂਲ ਕੈਂਪਸ ਵਿੱਚ ਹੀ ਨਾਈਟ ਸਟੇਅ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ | ਕੈਂਪ ਦੀਆਂ ਮੁੱਖ ਖਿੱਚਾਂ 'ਚ ਵਾਟਰ ਸਵਿੰਗਜ਼, ਰੇਨ ਡਾਂਸ, ਦਿਲਚਸਪ ਫ਼ਿਲਮਾਂ ਦਾ ਪ੍ਰਦਰਸ਼ਨ ਅਤੇ ਵੱਖ-ਵੱਖ ਮਨੋਰੰਜਕ ਖੇਡਾਂ ਸ਼ਾਮਲ ਸਨ, ਬੱਚਿਆਂ ਦੇ ਮਨੋਰੰਜਨ ਲਈ ਮੈਜਿਕ ਸ਼ੋਅ ਵੀ ਦਿਖਾਇਆ ਗਿਆ ਜਿਸ ਦਾ ਬੱਚਿਆਂ ਨੇ ਖ਼ੂਬ ਅਨੰਦ ਮਾਣਿਆ ਅਤੇ ਮੈਜਿਕ ਦੇ ਕਈ ਨੁਕਤੇ ਵੀ ਸਿੱਖੇਂ | ਮੈਨੇਜਿੰਗ ਡਾਇਰੈਕਟਰ ਯਸ਼ ਭੂਸ਼ਣ ਗੁਪਤਾ, ਪਿ੍ੰਸੀਪਲ ਸ਼੍ਰੀਮਤੀ ਕਵਿਤਾ ਕਪੂਰ ਅਤੇ ਸਟਾਫ਼ ਦੀ ਦੇਖ-ਰੇਖ ਹੇਠ ਚੱਲੇ ਇਸ ਕੈਂਪ ਦਾ ਮਕਸਦ ਬੱਚਿਆਂ ਵਿੱਚ ਆਤਮ-ਨਿਰਭਰਤਾ, ਅਨੁਸ਼ਾਸਨ ਅਤੇ ਆਪਸੀ ਮਿਲਵਰਤਨ ਦੀ ਭਾਵਨਾ ਪੈਦਾ ਕਰਨਾ ਸੀ | ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਸ਼ੁਭਮ ਗੁਪਤਾ, ਮੈਨੇਜਰ ਸ੍ਰੀਮਤੀ ਸੋਨੀਆ ਗੁਪਤਾ, ਵਾਈਸ ਪਿ੍ੰਸੀਪਲ ਸ੍ਰੀਮਤੀ ਇਨੂੰ ਭੱਲਾ ਨੇ ਵੀ ਕੈਂਪ ਵਾਲ਼ੇ ਵਿਦਿਆਰਥੀਆਂ ਨਾਲ ਆਪਣੇ ਜੀਵਨ ਦੇ ਅਨੁਭਵ ਵੀ ਸਾਂਝੇ ਕੀਤੇ |

ਪਿਛਲੀ ਖ਼ਬਰ ਰੂਟਸ ਮਿਲੇਨਿਅਮ ਸਕੂਲ ਖਨੌਰੀ ਦੇ ਵਿਦਿਆਰਥੀਆਂ ਨੇ ਨੈਸ਼ਨਲ ਚੈਂਪੀਅਨਸ਼ਿਪ ਵਿਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਮਜੀਠੀਆ ਨੂੰ ਦਬਾਉਣਾ ਲੋਕਤੰਤਰ ਦਾ ਕਤਲ- ਗੁਰਸੇਵਕ ਸਿੰਘ ਨਵਾਂ ਗਾਉ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।