14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕੇਵਲ ਢਿੱਲੋਂ ਦੇ ਤਾਜਪੋਸ਼ੀ ਸਮਾਰੋਹ 'ਚ ਪਹੁੰਚਿਆ ਸੰਗਰੂਰ ਭਾਜਪਾ ਦਾ ਵਫ਼ਦ <br/>

ਅਜੀਤ ਡੈਸਕ 04-06-2026
ਸੰਗਰੂਰ, 3 ਜੂਨ (ਦਮਨਜੀਤ ਸਿੰਘ) - ਪੰਜਾਬ ਭਾਜਪਾ ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ | ਇਸ ਮੌਕੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਤਾਜਪੋਸ਼ੀ ਸਮਾਰੋਹ ਵਿੱਚ ਸੰਗਰੂਰ ਭਾਜਪਾ ਦੇ ਇੱਕ ਵਿਸ਼ੇਸ਼ ਵਫ਼ਦ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਸਮਾਰੋਹ ਵਿੱਚ ਸੰਗਰੂਰ ਤੋਂ ਸ਼ਾਮਿਲ ਹੋਏ ਆਗੂਆਂ 'ਚ ਮੁੱਖ ਤੌਰ 'ਤੇ ਲਲਿਤ ਗਰਗ ਐਡਵੋਕੇਟ ਸੂਬਾ ਕਾਰਜਕਾਰਨੀ ਮੈਂਬਰ ਭਾਜਪਾ, ਸੁਨੀਲ ਗੋਇਲ ਡਿੰਪਲ ਸੂਬਾ ਕਾਰਜਕਾਰਨੀ ਮੈਂਬਰ, ਸੁਰੇਸ਼ ਬੇਦੀ ਜ਼ਿਲ੍ਹਾ ਮੀਤ ਪ੍ਰਧਾਨ, ਸੂਬਾਈ ਆਗੂ ਡਾ. ਭਗਵਾਨ ਸਿੰਘ, ਰਣਦੀਪ ਦਿਓਲ ਸਾਬਕਾ ਜ਼ਿਲ੍ਹਾ ਪ੍ਰਧਾਨ ਮੌਜੂਦ ਸਨ | ਇਸ ਮੌਕੇ ਵਫ਼ਦ ਦੇ ਮੈਂਬਰਾਂ ਨੇ ਉਮੀਦ ਜਤਾਈ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ'ੱਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਨਵੀਆਂ ਬੁਲੰਦੀਆਂ ਨੂੰ ਛੂਹੇਗੀ |

ਪਿਛਲੀ ਖ਼ਬਰ ਐਸ.ਡੀ.ਐਮ. ਨੇ ਬੀ.ਐਲ.ਓ. ਡਿਊਟੀ ਸੰਬੰਧੀ ਅਧਿਆਪਕ ਯੂਨੀਅਨਾਂ ਦੀ ਮੰਗ ਮੰਨੀ <br/> ਅਗਲੀ ਖ਼ਬਰ ਰੂਟਸ ਮਿਲੇਨਿਅਮ ਸਕੂਲ ਖਨੌਰੀ ਦੇ ਵਿਦਿਆਰਥੀਆਂ ਨੇ ਨੈਸ਼ਨਲ ਚੈਂਪੀਅਨਸ਼ਿਪ ਵਿਚ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।