ਬਰਨਾਲਾ, 3 ਜੂਨ (ਅਸ਼ੋਕ ਭਾਰਤੀ)-ਵਾਈ.ਐੱਸ ਪਬਲਿਕ ਸਕੂਲ ਹੰਡਿਆਇਆ ਦੇ ਹੋਣਹਾਰ ਵਿਦਿਆਰਥੀ ਖੁਸ਼ਪ੍ਰੀਤ ਸਿੰਘ ਦੀ ਚੋਣ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਲਈ ਹੋਈ ਹੈ | ਇਹ ਜਾਣਕਾਰੀ ਪਿ੍ੰਸੀਪਲ ਮੋਹਿਤ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਖੁਸ਼ਪ੍ਰੀਤ ਸਿੰਘ ਦੀ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਹੋਣਾ ਸੰਸਥਾ ਲਈ ਬਹੁਤ ਮਾਣ ਵਾਲੀ ਗੱਲ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ, ਡਾਇਰੈਕਟਰ ਸ੍ਰੀ ਵਰੁਣ ਭਾਰਤੀ, ਪਿ੍ੰਸੀਪਲ ਮੋਹਿਤ ਜਿੰਦਲ ਨੇ ਵਿਦਿਆਰਥੀ ਖੁਸ਼ਪ੍ਰੀਤ ਸਿੰਘ, ਉਸ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ | ਸੰਸਥਾ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਮੱਲਾਂ ਮਾਰ ਰਹੇ ਹਨ |