31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਵਿਸ਼ਵ ਖ਼ੂਨਦਾਨ ਦਿਵਸ ਮੌਕੇ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 15-06-2026
ਅਹਿਮਦਗੜ੍ਹ, 14 ਜੂਨ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ) - ਵਿਸ਼ਵ ਖ਼ੂਨਦਾਨ ਦਿਵਸ ਦੇ ਮੌਕੇ 'ਤੇ ਹਿੰਦ ਹਸਪਤਾਲ, ਅਹਿਮਦਗੜ੍ਹ ਵਿਖੇ ਡਾ. ਸੁਨੀਤ ਕੁਮਾਰ ਹਿੰਦ ਦੀ ਅਗਵਾਈ ਵਿੱਚ ਕੀਤੇ ਸੈਮੀਨਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਖ਼ੂਨਦਾਨ ਕਰਨ ਲਈ ਜਾਗਰੂਕ ਅਤੇ ਪ੍ਰੇਰਿਤ ਕਰਨਾ ਰਿਹਾ | ਪ੍ਰਸਿੱਧ ਸੰਗੀਤ ਡਾਇਰੈਕਟਰ ਤੇਜਵੰਤ ਕਿੱਟੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰਾਂ ਰਾਹੀਂ ਲੋਕਾਂ ਨੂੰ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਦਾ ਸੰਦੇਸ਼ ਦਿੱਤਾ | ਹਸਪਤਾਲ ਦੇ ਡਾਇਰੈਕਟਰ ਡਾ. ਸੁਨੀਤ ਕੁਮਾਰ ਹਿੰਦ ਨੇ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਇੱਕ ਯੂਨਿਟ ਖ਼ੂਨ ਕਈ ਕੀਮਤੀ ਜ਼ਿੰਦਗੀਆਂ ਬਚਾ ਸਕਦਾ ਹੈ | ਇਸ ਮੌਕੇ ਸਟੇਟ ਅਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗਨਾਈਜ਼ੇਸ਼ਨ, ਅਹਿਮਦਗੜ੍ਹ, ਹਸਪਤਾਲ ਦੇ ਡਾਕਟਰਾਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਦਿੜ੍ਹਬਾ ਹਲਕੇ ਦੇ ਸਰਕਲ ਪ੍ਰਧਾਨਾਂ ਦਾ ਐਲਾਨ <br/> ਅਗਲੀ ਖ਼ਬਰ ਭਗਵੰਤ ਮਾਨ ਦੀ ਅਗਵਾਈ ਹੇਠ ਸਮੁੱਚੇ ਪੰਜਾਬ 'ਚ ਹੋ ਰਹੇ ਵਿਕਾਸ ਕੰਮ- ਬਰਿੰਦਰ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।