31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਦਿੜ੍ਹਬਾ ਹਲਕੇ ਦੇ ਸਰਕਲ ਪ੍ਰਧਾਨਾਂ ਦਾ ਐਲਾਨ <br/>

ਅਜੀਤ ਡੈਸਕ 15-06-2026
ਕੌਹਰੀਆਂ, 14 ਜੂਨ (ਸੁਨੀਲ ਕੁਮਾਰ ਗਰਗ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਵਲੋਂ ਜ਼ਿਲ੍ਹਾ ਸੰਗਰੂਰ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਦਿੜ੍ਹਬਾ ਹਲਕੇ ਦੇ ਵੱਖ-ਵੱਖ ਸਰਕਲਾਂ ਲਈ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ | ਪਾਰਟੀ ਵੱਲੋਂ ਕੀਤੀਆਂ ਨਿਯੁਕਤੀਆਂ ਨੂੰ ਵਰਕਰਾਂ 'ਚ ਭਰਵਾਂ ਹੁੰਗਾਰਾ ਮਿਲਿਆ ਹੈ | ਨਵੀਆਂ ਨਿਯੁਕਤੀਆਂ ਅਨੁਸਾਰ ਦਿੜ੍ਹਬਾ ਸ਼ਹਿਰੀ ਸਰਕਲ ਲਈ ਜਥੇਦਾਰ ਕਸ਼ਮੀਰ ਸਿੰਘ, ਦਿੜ੍ਹਬਾ ਦਿਹਾਤੀ ਸਰਕਲ ਲਈ ਭੀਮ ਸਿੰਘ ਕੜਿਆਲ, ਮਹਿਲਾ ਸਰਕਲ ਲਈ ਮਹਿੰਦਰ ਸਿੰਘ (ਸਾਬਕਾ ਸਰਪੰਚ), ਛਾਜਲੀ ਸਰਕਲ ਲਈ ਬਿਕਰਮਜੀਤ ਸਿੰਘ ਵਿੱਕੀ, ਕੌਹਰੀਆਂ ਸਰਕਲ ਲਈ ਹਰਮੀਤ ਸਿੰਘ ਲਾਡਵੰਜਾਰਾ ਕਲਾਂ, ਗਾਗਾ ਸਰਕਲ ਲਈ ਰਾਮ ਸਿੰਘ ਖੋਖਰ (ਸਾਬਕਾ ਸਰਪੰਚ) ਅਤੇ ਧਰਮਗੜ੍ਹ ਸਰਕਲ ਲਈ ਭੋਲਾ ਸਿੰਘ ਹੰਬਲਵਾਸ ਨੂੰ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਨਾਇਬ ਸਿੰਘ ਰੋਗਲਾ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਏ ਐਮ ਜਥੇਦਾਰ ਗੁਰਬਚਨ ਸਿੰਘ ਬੱਚੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੇਜਾ ਸਿੰਘ ਕਮਾਲਪੁਰ, ਜਥੇਦਾਰ ਰਣਧੀਰ ਸਿੰਘ ਸਮੂਰਾਂ, ਕਰਨ ਘੁਮਾਣ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਵਰਕਰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਪੰਜਾਬ ਸਰਕਾਰ 5994 ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੂੰ ਤੁਰੰਤ ਨਿਯੁਕਤ ਕਰੇ - ਸ਼ਰਮਾ <br/> ਅਗਲੀ ਖ਼ਬਰ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।