03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਵਿਧਾਇਕਾ ਨੇ ਪਿੰਡ ਮੱਟਰਾਂ ਅਤੇ ਨਰੈਣਗੜ੍ਹ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ <br/>

ਅਜੀਤ ਡੈਸਕ 16-06-2026
ਭਵਾਨੀਗੜ੍ਹ, 15 ਜੂਨ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਮੱਟਰਾਂ ਅਤੇ ਨਰੈਣਗੜ੍ਹ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਲਈ ਹਦਾਇਤਾਂ ਦਿੱਤੀਆਂ | ਪਿੰਡ ਮੱਟਰਾਂ ਵਿਖੇ ਵਿਧਾਇਕ ਭਰਾਜ ਨੇ 65.64 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕਿੰਗ ਸੜਕ ਦਾ ਨੀਂਹ ਪੱਥਰ ਰੱਖਿਆ | ਇਸ ਤੋਂ ਇਲਾਵਾ 30 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਸੀਵਰੇਜ ਪਾਈਪ ਲਾਈਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਪ੍ਰਾਪਤ ਹੋਣਗੀਆਂ | ਇਸੇ ਤਰ੍ਹਾਂ ਪਿੰਡ ਨਰੈਣਗੜ੍ਹ ਵਿਖੇ ਸ੍ਰੀ ਰਵਿਦਾਸ ਧਰਮਸ਼ਾਲਾ ਅਤੇ ਸ੍ਰੀ ਵਾਲਮੀਕਿ ਧਰਮਸ਼ਾਲਾ ਲਈ 4-4 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਪ੍ਰਸ਼ਾਸਨ ਅਤੇ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪਹਿਲ ਹੈ | ਇਸ ਮੌਕੇ ਸਰਪੰਚ ਜਸਪਾਲ ਸਿੰਘ ਮੱਟਰਾਂ, ਗੁਰਚਰਨ ਸਿੰਘ ਚਹਿਲ, ਪਰਦੀਪ ਲਾਡੀ, ਸਰਪੰਚ ਸੁਖਚੈਨ ਸਿੰਘ, ਸਰਪੰਚ ਜਗਪਾਲ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤੀਰਥ ਯਾਤਰਾ ਯੋਜਨਾ ਤਹਿਤ ਕੱਕੜਵਾਲ ਦੇ ਲੋਕਾਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ <br/> ਅਗਲੀ ਖ਼ਬਰ ਪੀਰ ਬਾਬਾ ਫ਼ਿਰੰਗੀ ਸ਼ਾਹ ਦਾ 50ਵਾਂ ਗੋਲਡਨ ਜੁਬਲੀ ਮੇਲਾ ਅੱਜ ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।