03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 16-06-2026
ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਰੁਪਿੰਦਰ ਸਿੰਘ ਸੱਗੂ) - ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਆਰੀਅਨ ਗਲੋਬਲ ਕਾਲਜ ਆਫ਼ ਐਜੂਕੇਸ਼ਨ ਸੁਨਾਮ (ਜ਼ਿਲ੍ਹਾ ਸੰਗਰੂਰ) ਦਾ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੁਆਰਾ ਐਲਾਨਿਆ ਗਿਆ ਪ੍ਰੀਖਿਆ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦਾ ਨਤੀਜਾ 100 ਪ੍ਰਤੀਸ਼ਤ ਰਿਹਾ, ਜਿਸ ਨਾਲ ਵਿਦਿਆਰਥੀਆਂ ਅਤੇ ਸਟਾਫ਼ ਵਿੱਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਐਮ.ਏ. ਅੰਗਰੇਜ਼ੀ ਦੇ ਨਤੀਜਿਆਂ ਵਿੱਚ ਜਸ਼ਨਪ੍ਰੀਤ ਕੌਰ ਨੇ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਯੁਗੇਸ਼ ਗੋਇਲ ਤੇ ਅੰਮਿ੍ਤਪਾਲ ਕੌਰ ਨੇ 83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਐਮ.ਏ. ਪੰਜਾਬੀ ਦੇ ਨਤੀਜਿਆਂ ਵਿੱਚ ਸੋਨੀਆ ਰਾਣੀ ਅਤੇ ਅਮਰਜੀਤ ਕੌਰ ਨੇ 88 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜਸਵਿੰਦਰ ਕੌਰ ਨੇ 86 ਪ੍ਰਤੀਸ਼ਤ ਅੰਕ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ | ਬੀ.ਏ. ਦੇ ਨਤੀਜਿਆਂ ਵਿੱਚ ਜਸ਼ਨਪ੍ਰੀਤ ਕੌਰ ਨੇ 83.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਰਿਤਿਕ ਨੇ 82.7 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ |

ਪਿਛਲੀ ਖ਼ਬਰ ਸੰਤ ਆਸ਼ਰਮ ਨਾਨਕਸਰ ਸਿਆੜ ਨੂੰ 500 ਬੂਟੇ ਭੇਟ <br/> ਅਗਲੀ ਖ਼ਬਰ ਤੀਰਥ ਯਾਤਰਾ ਯੋਜਨਾ ਤਹਿਤ ਕੱਕੜਵਾਲ ਦੇ ਲੋਕਾਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।