04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

42ਵੀਂ ਜੂਨੀਅਰ ਪੰਜਾਬ ਕਬੱਡੀ ਚੈਂਪੀਅਨਸ਼ਿਪ

ਅਜੀਤ ਡੈਸਕ 16-06-2026
ਮਸਤੂਆਣਾ ਸਾਹਿਬ, 15 ਜੂਨ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਕਬੱਡੀ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 42ਵੀਂ ਜੂਨੀਅਰ ਪੰਜਾਬ ਕਬੱਡੀ ਚੈਂਪੀਅਨਸ਼ਿਪ (ਲੜਕੇ-ਨੈਸ਼ਨਲ ਸਟਾਈਲ)' ਦੇ ਰੋਮਾਂਚਕ ਮੁਕਾਬਲੇ ਆਪਣੇ ਅੰਤਿਮ ਪੜਾਅ 'ਚ ਦਾਖ਼ਲ ਹੋ ਗਏ ਹਨ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਬੁਲਾਰੇ ਗੁਰਦੀਪ ਸਿੰਘ ਚੇਅਰਮੈਨ ਕਬੱਡੀ ਐਸੋ. ਪੰਜਾਬ ਵਲੋਂ ਦੱਸਿਆ ਗਿਆ ਕਿ ਇਸ ਵੱਕਾਰੀ ਚੈਂਪੀਅਨਸ਼ਿਪ ਦੇ ਮੁਢਲੇ ਮੁਕਾਬਲੇ 11 ਜੂਨ 2026 ਨੂੰ ਇਨਡੋਰ ਸਟੇਡੀਅਮ ਤਰਨਤਾਰਨ ਵਿਖੇ ਸਫਲਤਾਪੂਰਵਕ ਕਰਵਾਏ ਗਏ ਸਨ, ਜਦਕਿ ਹੁਣ ਸੈਮੀਫਾਈਨਲ ਅਤੇ ਫਾਈਨਲ ਦੇ ਮਹਾਂ-ਮੁਕਾਬਲੇ ਅੱਜ ਇਨਡੋਰ ਸਟੇਡੀਅਮ ਮਸਤੂਆਣਾ ਸਾਹਿਬ ਵਿਖੇ ਖੇਡੇ ਗਏ | ਇਨ੍ਹਾਂ ਫਾਈਨਲ ਮੁਕਾਬਲਿਆਂ ਦਾ ਰਸਮੀ ਉਦਘਾਟਨ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ਕੀਤਾ ਗਿਆ | ਨੌਜਵਾਨ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਖਹਿਰਾ ਨੇ ਮਨੁੱਖੀ ਜੀਵਨ ਵਿਚ ਖੇਡਾਂ ਦੇ ਮਹੱਤਵ 'ਤੇ ਵਿਸ਼ੇਸ਼ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਹੀ ਰਸਤੇ ਪਾਉਣ ਲਈ ਖੇਡਾਂ ਸਭ ਤੋਂ ਉੱਤਮ ਸਾਧਨ ਹਨ | ਖੇਡ ਮੈਦਾਨ ਦੇ ਅੰਦਰ ਚੈਂਪੀਅਨਸ਼ਿਪ ਦੀ ਟਰਾਫ਼ੀ ਲਈ ਟੀਮਾਂ ਵਿਚਾਲੇ ਜ਼ਬਰਦਸਤ ਟੱਕਰ ਦੇਖਣ ਨੂੰ ਮਿਲੀ | ਫਤਿਹਗੜ੍ਹ ਸਾਹਿਬ ਅਤੇ ਫਾਜ਼ਿਲਕਾ ਦੀਆਂ ਟੀਮਾਂ ਵਿਚਕਾਰ ਬੇਹੱਦ ਫਸਵਾਂ ਮੁਕਾਬਲਾ ਹੋਇਆ, ਜਿਸ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਫਤਿਹਗੜ੍ਹ ਸਾਹਿਬ ਦੀ ਟੀਮ ਜੇਤੂ ਰਹੀ | ਦੂਜਾ ਸੈਮੀਫਾਈਨਲ ਮੁਕਾਬਲਾ ਰੂਪਨਗਰ ਅਤੇ ਬਠਿੰਡਾ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ, ਜਿਸ ਵਿਚੋਂ ਰੂਪਨਗਰ ਦੀ ਟੀਮ ਨੇ ਫਾਈਨਲ ਦੀ ਟਿਕਟ ਕਟਾਈ | ਦੋਵਾਂ ਸੈਮੀਫਾਈਨਲ ਜੇਤੂ ਟੀਮਾਂ ਵਿਚਕਾਰ ਖੇਡੇ ਗਏ ਫਾਈਨਲ ਮੈਚ ਵਿਚ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਸਰਵੋਤਮ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਚੈਂਪੀਅਨਸ਼ਿਪ ਦਾ ਖ਼ਿਤਾਬ ਆਪਣੇ ਨਾਮ ਕੀਤਾ, ਜਦਕਿ ਰੂਪਨਗਰ ਦੀ ਟੀਮ ਉਪ-ਜੇਤੂ ਰਹੀ ਅਤੇ ਬਠਿੰਡਾ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਚੈਂਪੀਅਨਸ਼ਿਪ ਨੂੰ ਲੈ ਕੇ ਖੇਡ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ ਪ੍ਰਧਾਨ ਬਰਨਾਲਾ, ਬਲਵਿੰਦਰ ਸਿੰਘ ਪ੍ਰਧਾਨ ਸੰਗਰੂਰ, ਹਰਵਿੰਦਰ ਸਿੰਘ ਐਸ.ਐਚ.ਓ ਸੰਗਗਰੂ ਅੰਤਰਰਾਸ਼ਟਰੀ ਕਬੱਡੀ ਖਿਡਾਰੀ, ਗੁਰਪ੍ਰੀਤ ਸਿੰਘ ਐਸ.ਐਚ.ਓ ਏਸੀਆ ਮੈਡਲਿਸਟ, ਅਮਰੀਕ ਸਿੰਘ, ਸੀਨੀਅਰ ਕੌਂਸਲ ਮੈਂਬਰ ਗੁਰਜੰਟ ਸਿੰਘ ਦੁੱਗਾ, ਗਮਦੂਰ ਸਿੰਘ ਬਹਾਦਰਪੁਰ, ਮਨਜੀਤ ਸਿੰਘ ਬਾਲੀਆਂ, ਪ੍ਰੋ. ਜਤਿੰਦਰ ਦੇਵ, ਪ੍ਰੋ. ਸੋਹਨਦੀਪ ਸਿੰਘ ਜੁਗਨੂੰ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਅਤੇ ਪਤਵੰਤੀਆਂ ਸ਼ਖ਼ਸੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਧੂਰੀ ਵਿਕਾਸ ਮੰਚ ਵਲੋਂ ਨਵ-ਨਿਯੁਕਤ ਕੌਂਸਲਰ ਸੰਦੀਪ ਬਾਂਸਲ ਦਾ ਸਨਮਾਨ <br/> ਅਗਲੀ ਖ਼ਬਰ 27 ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਕੀਤਾ ਕਿੱਤਾ ਮੁਖੀ ਸਿਖਲਾਈ ਕੋਰਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।