04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਧੂਰੀ ਵਿਕਾਸ ਮੰਚ ਵਲੋਂ ਨਵ-ਨਿਯੁਕਤ ਕੌਂਸਲਰ ਸੰਦੀਪ ਬਾਂਸਲ ਦਾ ਸਨਮਾਨ <br/>

ਅਜੀਤ ਡੈਸਕ 16-06-2026
ਧੂਰੀ, 15 ਜੂਨ (ਸੁਖਵੰਤ ਸਿੰਘ ਭੁੱਲਰ, ਲਖਵੀਰ ਸਿੰਘ ਧਾਂਦਰਾ) - ਸਥਾਨਕ ਸ਼ਹਿਰ ਦੇ ਵਿਕਾਸ ਅਤੇ ਮੰਗਾਂ ਦੇ ਹੱਲ ਲਈ ਤਤਪਰ 'ਧੂਰੀ ਵਿਕਾਸ ਮੰਚ ਧੂਰੀ' ਵਲੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕਰ ਕੇ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਬਾਂਸਲ ਦਾ ਨਿੱਘਾ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਸੰਦੀਪ ਬਾਂਸਲ ਹਾਲ ਹੀ ਵਿਚ ਹੋਈਆਂ ਸਥਾਨਕ ਚੋਣਾਂ ਦੌਰਾਨ ਸ਼ਹਿਰ ਦੇ ਵਾਰਡ ਨੰਬਰ 14 ਤੋਂ ਸ਼ਾਨਦਾਰ ਜਿੱਤ ਹਾਸਲ ਕਰ ਕੇ ਕੌਂਸਲਰ ਚੁਣੇ ਗਏ ਹਨ | ਉਨ੍ਹਾਂ ਦੀ ਇਸ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੰਚ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਗੁਲਦਸਤੇ ਅਤੇ ਸਨਮਾਨ ਚਿੰਨ ਭੇਟ ਕਰ ਕੇ ਵਿਸ਼ੇਸ਼ ਤੌਰ 'ਤੇ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਹਾਜ਼ਰ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਮੰਚ ਦੇ ਉਪ ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ, ਪ੍ਰਧਾਨ ਅਮਨ ਗਰਗ ਅਤੇ ਸਕੱਤਰ ਜਨਰਲ ਹੰਸ ਰਾਜ ਬਜਾਜ ਨੇ ਕਿਹਾ ਕਿ ਸੰਦੀਪ ਬਾਂਸਲ ਦਾ ਕੌਂਸਲਰ ਬਣਨਾ ਪੂਰੇ ਧੂਰੀ ਸ਼ਹਿਰ ਅਤੇ ਖ਼ਾਸ ਕਰ ਕੇ ਮੰਚ ਲਈ ਬੇਹੱਦ ਮਾਣ ਵਾਲੀ ਗੱਲ ਹੈ | ਉਨ੍ਹਾਂ ਉਮੀਦ ਜਤਾਈ ਕਿ ਜਿਸ ਤਰ੍ਹਾਂ ਬਾਂਸਲ ਨੇ ਹਮੇਸ਼ਾ ਇੱਕ ਸਮਾਜ ਸੇਵਕ ਵਜੋਂ ਲੋਕਾਂ ਦੇ ਦੁੱਖ-ਸੁੱਖ ਵਿਚ ਸਾਥ ਦਿੱਤਾ ਹੈ, ਹੁਣ ਉਹ ਇੱਕ ਲੋਕ ਪ੍ਰਤੀਨਿਧ ਵਜੋਂ ਵਾਰਡ ਨੰਬਰ 14 ਅਤੇ ਪੂਰੇ ਧੂਰੀ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਸਨਮਾਨ ਤੋਂ ਬਾਅਦ ਨਵ-ਨਿਯੁਕਤ ਕੌਂਸਲਰ ਸੰਦੀਪ ਬਾਂਸਲ ਨੇ ਧੂਰੀ ਵਿਕਾਸ ਮੰਚ ਦੇ ਸਮੂਹ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਸਨਮਾਨ ਸਮਾਗਮ ਦੌਰਾਨ ਮੰਚ ਦੇ ਵਿੱਤ ਸਕੱਤਰ ਸੁਰਿੰਦਰਪਾਲ ਸਿੰਘ ਨੀਟਾ, ਜੁਆਇੰਟ ਖ਼ਜ਼ਾਨਚੀ ਮੋਹਿਤ ਜਿੰਦਲ, ਅਮਨ ਗਰਗ (ਮੈਂਬਰ) ਅਤੇ ਰਾਕੇਸ਼ ਕੁਮਾਰ ਚੀਨੂੰ ਸਮੇਤ ਇਲਾਕੇ ਦੀਆਂ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ 'ਸਫ਼ਾਈ ਮੁਹਿੰਮ' ਸ਼ਹਿਰ ਨੂੰ ਸੁੰਦਰ ਅਤੇ ਸਾਫ਼ ਬਣਾਉਣ ਵੱਲ ਮਹੱਤਵਪੂਰਨ ਕਦਮ- ਚੰਦਰ ਪ੍ਰਕਾਸ਼ ਵਧਵਾ <br/> ਅਗਲੀ ਖ਼ਬਰ 42ਵੀਂ ਜੂਨੀਅਰ ਪੰਜਾਬ ਕਬੱਡੀ ਚੈਂਪੀਅਨਸ਼ਿਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।