04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

'ਸਫ਼ਾਈ ਮੁਹਿੰਮ' ਸ਼ਹਿਰ ਨੂੰ ਸੁੰਦਰ ਅਤੇ ਸਾਫ਼ ਬਣਾਉਣ ਵੱਲ ਮਹੱਤਵਪੂਰਨ ਕਦਮ- ਚੰਦਰ ਪ੍ਰਕਾਸ਼ ਵਧਵਾ <br/>

ਕਾਰਜ ਸਾਧਕ ਅਫ਼ਸਰ ਮਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ ਸਫ਼ਾਈ ਮੁਹਿੰਮ ਦੀ ਨਿਗਰਾਨੀ ਕਰਦੇ ਹੋਏ ਅਤੇ ਸਫ਼ਾਈ ਸੇਵਕ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਇਲਾਕੇ 'ਚ ਸਫ਼ਾਈ ਕਰਦੇ ਹੋਏ | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 16-06-2026
ਮਲੇਰਕੋਟਲਾ, 15 ਜੂਨ (ਮੁਹੰਮਦ ਹਨੀਫ਼ ਥਿੰਦ) - ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਮਲੇਰਕੋਟਲ ਚੰਦਰ ਪ੍ਰਕਾਸ਼ ਵਧਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ਹਿਰ ਨੂੰ ਹੋਰ ਸੁੰਦਰ ਅਤੇ ਸਾਫ਼ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵਲੋਂ ਜੇ.ਸੀ.ਬੀ. ਮਸ਼ੀਨਾਂ, ਟਿੱਪਰਾਂ ਅਤੇ ਸਫ਼ਾਈ ਅਮਲੇ ਦੀ ਮਦਦ ਨਾਲ ਸ਼ਹਿਰ ਦੀਆਂ ਮੁੱਖ ਸੜਕਾਂ, ਗਲੀਆਂ, ਪੁਲਾਂ, ਜਨਤਕ ਥਾਵਾਂ ਅਤੇ ਖ਼ਾਲੀ ਪਏ ਪਲਾਟਾਂ ਦੀ ਰੋਜ਼ਾਨਾ ਸਫ਼ਾਈ ਕੀਤੀ ਜਾ ਰਹੀ ਹੈ | ਇਸ ਦੇ ਨਾਲ ਹੀ ਕੂੜੇ ਦੇ ਢੇਰਾਂ ਨੂੰ ਹਟਾਉਣ ਅਤੇ ਗੰਦਗੀ ਵਾਲੇ ਸਥਾਨਾਂ ਦੀ ਵਿਸ਼ੇਸ਼ ਤੌਰ 'ਤੇ ਸਫ਼ਾਈ ਯਕੀਨੀ ਬਣਾਈ ਜਾ ਰਹੀ ਹੈ | ਚੰਦਰ ਪ੍ਰਕਾਸ਼ ਵਧਵਾ ਨੇ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਵੇਰੇ 7 ਵਜੇ ਤੋਂ 8 ਵਜੇ ਤੱਕ ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਅਤੇ ਕੰਮਕਾਜ ਦੀ ਨਿਗਰਾਨੀ ਲਈ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਉਹ ਖੁਦ ਅਤੇ ਵਧੀਕ ਡਿਪਟੀ ਕਮਿਸ਼ਨਰ ਰੋਜ਼ਾਨਾ ਸਵੇਰੇ ਮੈਦਾਨ ਵਿਚ ਜਾ ਕੇ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਸਫ਼ਾਈ ਮੁਹਿੰਮ ਵਿਚ ਸਹਿਯੋਗ ਦੇਣ, ਜਨਤਕ ਥਾਵਾਂ 'ਤੇ ਕੂੜਾ ਨਾ ਸੁੱਟਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖ ਕੇ ਇਕ ਸੁੰਦਰ ਅਤੇ ਸਿਹਤਮੰਦ ਮਲੇਰਕੋਟਲਾ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ |

ਪਿਛਲੀ ਖ਼ਬਰ ਪੰਜਾਬ ਦੇ ਅੰਦਰ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ- ਕਾਂਤਾ ਕੁਠਾਲਾ <br/> ਅਗਲੀ ਖ਼ਬਰ ਧੂਰੀ ਵਿਕਾਸ ਮੰਚ ਵਲੋਂ ਨਵ-ਨਿਯੁਕਤ ਕੌਂਸਲਰ ਸੰਦੀਪ ਬਾਂਸਲ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।