04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪੰਜਾਬ ਦੇ ਅੰਦਰ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ- ਕਾਂਤਾ ਕੁਠਾਲਾ <br/>

ਅਜੀਤ ਡੈਸਕ 16-06-2026
ਮਾਲੇਰਕੋਟਲਾ, 15 ਜੂਨ (ਮਨਜਿੰਦਰ ਸਿੰਘ ਸਰੌਦ) - ਸੂਬਾ ਸਰਕਾਰ ਨੇ ਕਿਸੇ ਵੀ ਖੇਤਰ ਦੇ ਅੰਦਰ ਵਿਕਾਸ ਦਾ ਡੱਕਾ ਤੋੜ ਕੇ ਦੂਹਰਾ ਨਹੀਂ ਕੀਤਾ ਸਗੋਂ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਵਾਸੀਆਂ ਦੇ ਨਾਲ ਮਾੜਾ ਸਲੂਕ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਲੇਰਕੋਟਲਾ ਤੋਂ ਕਾਂਗਰਸ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ, ਅਧਿਆਪਕਾਂ ਤੇ ਬੇਰੁਜ਼ਗਾਰਾਂ, ਮੁਲਾਜ਼ਮਾਂ ਸਣੇ ਸਾਰੇ ਵਰਗਾਂ ਤੇ ਘੋਰ ਤਸ਼ੱਦਦ ਕੀਤਾ ਹੈ ਜਦ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਇਨ੍ਹਾਂ ਵਰਗਾਂ ਦੇ ਨਾਲ ਬੈਠ ਕੇ ਗੱਲਬਾਤ ਦੌਰਾਨ ਮਸਲੇ ਹੱਲ ਕੀਤੇ ਜਾਣ ਤੇ ਇਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਿਆ ਜਾਵੇ | ਕਾਂਤਾ ਕੁਠਾਲਾ ਨੇ ਆਖਿਆ ਕਿ ਕਿਸਾਨੀ ਸੂਬੇ ਦਾ ਕੇਂਦਰ ਬਿੰਦੂ ਹੈ ਜੇਕਰ ਕਿਸਾਨੀ ਹੀ ਤਬਾਹ ਹੋ ਗਈ ਤਾਂ ਬਾਕੀ ਪਿੱਛੇ ਬਚੇਗਾ ਵੀ ਕੁਝ ਨਹੀਂ | ਪਿਛਲੇ ਦਿਨੀਂ ਸਰਕਾਰ ਵਲੋਂ ਮੁਲਾਜ਼ਮਾਂ ਤੇ ਕੀਤੇ ਤਸ਼ੱਦਦ ਦਾ ਹਿਸਾਬ ਅਗਲੀਆਂ ਚੋਣਾਂ 'ਚ ਦੇਣਾ ਪਵੇਗਾ | ਬੀਬੀ ਕਾਂਤਾ ਕੁਠਾਲਾ ਨੇ ਆਖਿਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਸਮੂਹ ਵਰਗਾਂ ਨੂੰ ਨਾਲ ਲੈ ਕੇ ਵੱਡੇ ਵਿਕਾਸ ਕਾਰਜ ਕੀਤੇ ਜਾਂਦੇ ਸਨ, ਜਦ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਅੰਦਰ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਤੇ ਪੰਜਾਬ ਦੇ ਲੋਕ ਮਨ ਬਣਾ ਚੁੱਕੇ ਹਨ ਕਿ 'ਆਪ' ਨੂੰ ਸੱਤਾ ਤੋਂ ਬਾਹਰ ਕੀਤਾ ਜਾਵੇ | ਇਸ ਲਈ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੋਵੇਗੀ |

ਪਿਛਲੀ ਖ਼ਬਰ ਪੰਜਾਬ ਪੁਲਿਸ ਵੇਟਿੰਗ ਲਿਸਟ ਯੂਨੀਅਨ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ 'ਸਫ਼ਾਈ ਮੁਹਿੰਮ' ਸ਼ਹਿਰ ਨੂੰ ਸੁੰਦਰ ਅਤੇ ਸਾਫ਼ ਬਣਾਉਣ ਵੱਲ ਮਹੱਤਵਪੂਰਨ ਕਦਮ- ਚੰਦਰ ਪ੍ਰਕਾਸ਼ ਵਧਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।