04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਓ.ਐਸ.ਡੀ. ਦੀ ਮੌਜੂਦਗੀ 'ਚ ਸਰਪੰਚ ਰਵਿੰਦਰ ਕੁਮਾਰ ਰਿੰਕਾ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ <br/>

ਅਜੀਤ ਡੈਸਕ 16-06-2026
ਧੂਰੀ, 15 ਜੂਨ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਪਿੰਡ ਹਸਨਪੁਰ ਦੇ ਸਰਪੰਚ ਰਵਿੰਦਰ ਕੁਮਾਰ ਰਿੰਕਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਿਲ ਹੋ ਗਏ | ਇਸ ਮੌਕੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਤਿਹਾਸਕ ਕੰਮ ਕੀਤੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ਼ ਆਪਣੀਆਂ ਗਰੰਟੀਆਂ ਨੂੰ ਹੀ ਪੂਰਾ ਨਹੀਂ ਕੀਤਾ, ਸਗੋਂ ਅਜਿਹੇ ਕਈ ਲੋਕ ਭਲਾਈ ਦੇ ਫ਼ੈਸਲੇ ਵੀ ਲਾਗੂ ਕੀਤੇ ਹਨ ਜੋ ਚੋਣ ਗਰੰਟੀਆਂ ਦਾ ਹਿੱਸਾ ਵੀ ਨਹੀਂ ਸਨ | ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਦਿਨ ਵੇਲੇ ਬਿਜਲੀ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਸਾਲਾਂ ਤੋਂ ਅਣਗੌਲੀਆਂ ਨਹਿਰੀ ਪ੍ਰਣਾਲੀਆਂ ਨੂੰ ਸੁਧਾਰ ਕੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਕੰਮ ਨੇ ਖੇਤੀ ਖੇਤਰ ਨੂੰ ਨਵੀਂ ਦਿਸ਼ਾ ਦਿੱਤੀ ਹੈ | ਇਸ ਮੌਕੇ ਸਰਪੰਚ ਰਵਿੰਦਰ ਕੁਮਾਰ ਰਿੰਕਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ 'ਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨਾਲ ਜੁੜੇ ਹਨ | ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ ਕਾਂਝਲਾ ਅਤੇ ਕੁਲਵਿੰਦਰ ਸਿੰਘ ਸਿੱਧੂ ਸਮੇਤ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ |

ਪਿਛਲੀ ਖ਼ਬਰ ਹਿੰਦੂ ਭਾਈਚਾਰੇ ਨੂੰ ਅੱਗੇ ਲਿਜਾਉਣ ਲਈ 'ਆਪ' ਸਰਕਾਰ ਹਮੇਸ਼ਾ ਯਤਨਸ਼ੀਲ- ਅਹੂਜਾ <br/> ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।