17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਦੇ ਨੁਮਾਇੰਦਿਆਂ ਨੇ ਵਿਧਾਇਕ ਡਾ. ਜਮੀਲ ਉਰ-ਰਹਿਮਾਨ ਨੂੰ ਮੰਗ-ਪੱਤਰ ਦਿੱਤਾ

ਅਜੀਤ ਡੈਸਕ 22-06-2026

ਮਲੇਰਕੋਟਲਾ, 21 ਜੂਨ (ਮੁਹੰਮਦ ਹਨੀਫ਼ ਥਿੰਦ) - ਪਿਛਲੇ ਦਿਨੀਂ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਵਲੋਂ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੂੰ ਮਿਲ ਕੇ ਇਹ ਦੱਸਦੇ ਹੋਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਲਾਇਬ੍ਰੇਰੀਆਂ ਨਾਲ ਸਬੰਧਤ ਇਕ ਵੀ ਅਸਾਮੀ ਨਹੀਂ ਕੱਢੀ ਗਈ ਜਦਕਿ ਕਾਂਗਰਸ ਸਰਕਾਰ ਸਮੇਂ ਸਕੂਲ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਲਾਇਬ੍ਰੇਰੀ ਸਟਾਫ਼ ਦੀਆਂ ਕੱਢੀਆਂ ਗਈਆਂ ਸਨ। ਜਿਨ੍ਹਾਂ ‘ਚੋ 693 ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਤੇ ਭਰਤੀ ਕੀਤੀ ਗਈ ਸੀ ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪ ਸਰਕਾਰ ਤੋਂ ਬਹੁਤ ਉਮੀਦਾਂ ਸਨ, ਇਸ ਉਮੀਦ ਵਿਚ 4 ਸਾਲ ਤੋਂ ਵੱਧ ਸਮਾਂ ਲੰਘ ਚੁੱਕੇ ਲਾਇਬਰੇਰੀ ਖਿੱਤੇ ਨਾਲ ਸੰਬੰਧਿਤ 25 ਹਜ਼ਾਰ ਦੇ ਲਗਭਗ ਨੌਜਵਾਨ ਬੇਰੁਜ਼ਗਾਰ ਹਨ ਅਤੇ ਬਹੁਤ ਸਾਰੇ ਉਮਰ ਹੱਦ ਲੰਘਣ ਦੀ ਕਗਾਰ ਤੇ ਹਨ। ਇਸ ਮੌਕੇ ਵਿਭਾਗ ਦੇ ਨੁਮਾਇੰਦਿਆਂ ਨੇ ਲਾਇਬ੍ਰੇਰੀਆਂ ਵਿਚ, ਨਵੀਆਂ ਅਸਾਮੀਆਂ ਮੁਹੱਈਆ ਕਰਵਾਉਣ ਸਬੰਧੀ ਮੰਗਾਂ ਨੂੰ ਉਠਾਇਆ ਗਿਆ। ਜਿਸ ਤੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਬੇਰੁਜ਼ਗਾਰ ਫਰੰਟ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਇਸ ਮਸਲੇ ਤੇ ਯੋਗ ਕਾਰਵਾਈ ਲਈ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਇਹ ਮਸਲਾ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਜ਼ਰੂਰ ਲੈ ਕੇ ਜਾਣਗੇ ਤਾਂ ਜੋ ਪੰਜਾਬ ਦੀਆਂ ਲਾਇਬ੍ਰੇਰੀਆਂ ਅਤੇ ਪਾਠਕ ਵਰਗ ਨੂੰ ਵੱਡਾ ਲਾਭ ਮਿਲ ਸਕੇ। ਇਸ ਮੌਕੇ ਜ਼ਿਲ੍ਹਾ ਕਨਵੀਨਰ ਬਲਵਿੰਦਰ ਕੌਰ ਸੰਦੌੜ, ਸਹਾਇਕ ਜ਼ਿਲ੍ਹਾ ਕਨਵੀਨਰ ਹਰਦੀਪ ਸਿੰਘ ਐਹਨੋ, ਰਾਜਿੰਦਰ ਸਿੰਘ, ਸੁਖਦੀਪ ਕੌਰ, ਰਮਨਦੀਪ ਕੌਰ, ਬਲਵਿੰਦਰ ਸਿੰਘ ਰੁੜਕਾ ਆਦਿ ਸ਼ਾਮਿਲ ਸਨ।

ਪਿਛਲੀ ਖ਼ਬਰ ਮੰਨੀਆਂ ਮੰਗਾਂ ਲਾਗੂ ਨਾ ਕਰਨ ਖ਼ਿਲਾਫ਼ ਪੈਪਸੀਕੋ ਕੱਚੇ ਵਰਕਰਾਂ ਵਲੋਂ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਵੋਟ ਸੁਧਾਈ ਦੌਰਾਨ ਗੜਬੜੀਆਂ ਰੋਕਣ ਲਈ ਕਾਂਗਰਸ ਹੋਈ ਪੱਬਾਂ ਭਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।