03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਹਜ਼ੂਰ ਸਾਹਿਬ ਐਕਟ ਰੱਦ ਕਰਨਾ ਨਾਲ ਸਿੱਖ ਭਾਵਨਾਵਾਂ ਨੂੰ ਠੇਸ - ਭਾਈ ਮਨਦੀਪ ਸਿੰਘ ਖੁਰਦ

ਅਜੀਤ ਡੈਸਕ 28-06-2026
ਸੰਦੌੜ, 27 ਜੂਨ (ਜਸਵੀਰ ਸਿੰਘ ਜੱਸੀ) - ਸਿੱਖ ਕੌਮ ਦੇ ਮੁਕੱਦਸ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮਹਾਰਾਸ਼ਟਰ ਸਰਕਾਰ ਦੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956 ਨੂੰ ਰੱਦ ਕਰਨ ਅਤੇ ਇਸ ਦੀ ਥਾਂ ਨਵਾਂ ਕਾਨੂੰਨ ਲਿਆਉਣ ਕਰਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿਸ ਦੀ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ ਨੇ ਅੱਜ ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ 1956 ਦੇ ਐਕਟ ਨੂੰ ਰੱਦ ਕਰਕੇ ਅਤੇ ਉਸ ਦੀ ਥਾਂ ਨਵਾਂ ਕਾਨੂੰਨ ਲਿਆ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਖੁਦਮੁਖਤਿਆਰ ਕੰਮਕਾਜ ਵਿੱਚ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਜੋ ਕਿ ਕਿਸੇ ਵੀ ਸਰਕਾਰ ਦਾ ਕੋਈ ਹੱਕ ਨਹੀਂ। ਉਨਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਹ ਪਵਿੱਤਰ ਤਖ਼ਤ ਸਾਹਿਬ ਸਿੱਖ ਪੰਥ ਦਾ ਹੈ ਅਤੇ ਕਿਸੇ ਵੀ ਸਰਕਾਰ ਨੂੰ ਇਸ ‘ਤੇ ਆਪਣਾ ਕੰਟਰੋਲ ਸਥਾਪਤ ਕਰਨ ਦਾ ਵੀ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਉਹ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਅਤੇ ਕੋਈ ਵੀ ਅਜਿਹਾ ਕਾਰਜ ਨਾ ਕਰਨ ਜੋ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਹੋਵੇ।
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੇ 10 ਪੁਲਿਸ ਅਧਿਕਾਰੀਆਂ ਨੂੰ ਡੀ.ਜੀ.ਪੀ. ਡਿਸਕ ਅਗਲੀ ਖ਼ਬਰ ਭਾਜਪਾਈਆਂ ਨੇ ਫੂਕਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।