03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਬੀਕੇਯੂ ਉਗਰਾਹਾਂ ਵਲੋਂ ਕੱਲ੍ਹ ਦਿੜ੍ਹਬਾ ਦੇ ਪਿੰਡਾਂ ’ਚ ਮੋਟਰਸਾਈਕਲ ਮਾਰਚ ਕੱਢਣ ਸੰਬੰਧੀ ਮੀਟਿੰਗ

ਅਜੀਤ ਡੈਸਕ 28-06-2026
ਦਿੜ੍ਹਬਾ ਮੰਡੀ, 27 ਜੂਨ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਦੀ ਮੀਟਿੰਗ ਬਲਾਕ ਆਗੂ ਹਰਬੰਸ ਸਿੰਘ ਦਿੜਬਾ ਅਤੇ ਜੋਗਿੰਦਰ ਸਿੰਘ ਖੇੜੀ ਨਾਂਗਾ ਦੀ ਅਗਵਾਈ ਹੇਠ ਬੈਰਸੀਆਣਾ ਗੁਰੂ ਘਰ ਵਿਖੇ ਹੋਈ, ਪ੍ਰੈੱਸ ਨਾਲ ਗੱਲ ਕਰਦਿਆਂ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਨੇ ਦੱਸਿਆ ਕਿ ਭਾਰਤ ਦੀ ਮੋਦੀ ਸਰਕਾਰ ਅਮਰੀਕਾ ਦੇ ਰਾਸ਼ਟਰਪਤੀ ਡਨੋਲਡ ਟਰੰਪ ਦੇ ਦਬਾਉ ਥੱਲੇ ਆ ਕੇ ਟੈਕਸ ਮੁਕਤ ਵਪਾਰ ਸਮਝੌਤੇ ਕਰਕੇ ਦੇਸ਼ ਦੀ ਕਿਸਾਨੀ ਨੂੰ ਬਰਬਾਦ ਕਰਨਾ ਚਾਹੁੰਦੀ ਹੈ ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾ ਨੇ ਦੱਸਿਆ ਕਿ ਜੰਗ ਦਾ ਬਹਾਨਾ ਬਣਾ ਕੇ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ’ਚ ਅਥਾਹ ਵਾਧਾ ਕਰਕੇ ਕਾਰਪੋਰੇਟਾਂ ਨੂੰ ਮੋਟੇ ਮੁਨਾਫੇ ਦਿੱਤੇ ਜਾ ਰਹੇ ਹਨ, ਜਦ ਕਿ ਕੱਚੇ ਤੇਲ ਦੀਆਂ ਕੀਮਤਾਂ ਬਹੁਤ ਘਟ ਗਈਆਂ ਹਨ । ਇਸ ਦੇ ਸਬੰਧ ’ਚ 29 ਜੂਨ ਨੂੰ ਬਲਾਕ ਦਿੜਬਾ ਦੇ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਬਿਜਲੀ ਬਿੱਲ 2025, ਬੀਜ ਬਿੱਲ, ਮਨਰੇਗਾ ਸਕੀਮ ਬਹਾਲ ਕਰਾਉਣਾ, ਚਾਰ ਲੇਬਰ ਕੋਡਾਂ ਨੂੰ ਖਤਮ ਕਰਾਉਣਾ, ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਘਾਟ, ਆਦਿ ਮੰਗਾਂ ਨੂੰ ਲੈ ਕੇ ਆਉਣ ਵਾਲੀ ਵਾਲੀ 4 ਜੁਲਾਈ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵੱਡਾ ਇਕੱਠ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਜਾਵੇਗੀ ਕਿ ਜੇਕਰ ਸਰਕਾਰ ਟਰੇਡ ਡੀਲ ਤੋਂ ਪਿੱਛੇ ਨਾ ਹਟੀ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ ਇਸ ਮੌਕੇ ਹਾਜ਼ਰ ਬਲਾਕ ਖਜਾਨਚੀ ਜਗਦੀਪ ਸਿੰਘ ਮਹਿਲਾਂ, ਮਿਸ਼ਰਾ ਸਿੰਘ ਨਿਹਾਲਗੜ੍ਹ, ਮੇਜਰ ਸਿੰਘ ਕੌਹਰੀਆਂ, ਤੋਂ ਇਲਾਵਾ ਪਿੰਡ ਇਕਾਈਆਂ ਦੇ ਪ੍ਰਧਾਨ ਸਕੱਤਰ ਮੌਜੂਦ ਸਨ।
ਪਿਛਲੀ ਖ਼ਬਰ ਸਫਾਈ ਪ੍ਰਬੰਧਕਾਂ ਨੂੰ ਲੈ ਕੇ ਕਿਲ੍ਹਾ ਮਾਰਕਿਟ ਦੇ ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਗਟਾਵਾ ਅਗਲੀ ਖ਼ਬਰ ਬਿਜਲੀ ਮੁਲਾਜ਼ਮ ਅੱਜ ਮੁੱਖ ਮੰਤਰੀ ਨਿਵਾਸ ਦਾ ਕਰਨਗੇ ਘਿਰਾਓ-ਚੱਠਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।