04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਗੁਰਮਤਿ ਗਿਆਨ , ਦੁਮਾਲਾ ਅਤੇ ਦਸਤਾਰ ਸਿਖਲਾਈ ਕੈਂਪ ਸ਼ੁਰੂ

ਅਜੀਤ ਡੈਸਕ 28-06-2026
ਕੁੱਪ ਕਲਾਂ, 26 ਜੂਨ (ਸੁਖਜਿੰਦਰ ਸਿੰਘ ਝੱਲ) - ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁੱਪ ਕਲਾਂ ਦੀ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਗਿਆਨ , ਦੁਮਾਲਾ ਅਤੇ ਦਸਤਾਰ ਸਿਖਲਾਈ ਕੈਂਪ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ , ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਜੂਨ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਬੱਚਿਆਂ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਪੂਰੇ ਪੰਜਾਬ ਵਿਚ ਗੁਰਮਤਿ ਗਿਆਨ ਅਤੇ ਦਸਤਾਰ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ । ਗੁਰਦੁਆਰਾ ਵੱਡਾ ਘੱਲੂਘਾਰਾ ਕੁੱਪ ਕਲਾਂ ਵਿਖੇ ਦਸਤਾਰ ਕੋਚ ਪ੍ਰਭਪਿੰਦਰ ਸਿੰਘ ਬਾਠਾਂ ਦਸਤਾਰ ਦੀ ਸਿਖਲਾਈ ਦੇਣਗੇ । ਬੀਬੀ ਬਲਜੀਤ ਕੌਰ ਗੁਰਬਾਣੀ ਕੰਠ ਕਰਵਾਉਣਗੇ ਅਤੇ ਬੀਬੀ ਦਪਿੰਦਰ ਕੌਰ ਦੁਮਾਲੇ ਦੀ ਸਿਖਲਾਈ ਦੇਣਗੇ । ਇਸ ਮੌਕੇ ਭਾਈ ਮਨਦੀਪ ਸਿੰਘ ਖੁਰਦ ਨੇ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਮਨੋਰਥ ਹਰ ਸਿੱਖ ਬੱਚੇ ਨੂੰ ਬਾਣੀ ਬਾਣੇ ਨਾਲ ਜੋੜਨਾ ਜਿਸ ਤਹਿਤ ਲਗਾਤਾਰ ਉਪਰਾਲੇ ਜਾਰੀ ਰਹਿੰਦੇ ਹਨ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ, ਸਤਵਿੰਦਰਜੀਤ ਸਿੰਘ, ਹੈੱਡ ਗ੍ਰੰਥੀ ਭਾਈ ਦਲਵੀਰ ਸਿੰਘ,ਬੀਬੀ ਬਲਜੀਤ ਕੌਰ, ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਸੀਨੀਅਰ ਮੈਂਬਰ ਸੁਖਦੀਪ ਸਿੰਘ ਸੁੱਖ ਫਲੈਕਸ ਵਾਲੇ, ਦਸਤਾਰ ਕੋਚ ਪ੍ਰਭਪਿੰਦਰ ਸਿੰਘ ਬਾਠਾਂ, ਦੁਮਾਲਾ ਕੋਚ ਦਪਿੰਦਰ ਕੌਰ ਬਾਠਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਹਿਰੀ ਪਾਣੀ ਅਤੇ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਕਾਰਨ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏ.ਆਈ. ਪਾਵਰਡ 3ਡੀ ਰੋਬੋਲੈਂਸ ਤਕਨੀਕ ਨਾਲ ਬਟਾਲਾ ਨਿਵਾਸੀ 75 ਸਾਲਾ ਮਹਿਲਾ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।