04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਮੁੱਖ ਮੰਤਰੀ ‘ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਨੂੰ ਮਿਲੇਗੀ ਨਵੀਂ ਦਿਸ਼ਾ-ਵਿਧਾਇਕ ਡਾ. ਰਹਿਮਾਨ

ਅਜੀਤ ਡੈਸਕ 03-07-2026
ਮਾਲੇਰਕੋਟਲਾ, 2 ਜੁਲਾਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਅੱਜ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਰਾਜ ਪੱਧਰੀ ਆਗਾਜ਼ ਕੀਤਾ ਗਿਆ। ਇਸ ਸਬੰਧੀ ਮੁੱਖ ਮੰਤਰੀ ਦਾ ਵਰਚੂਅਲ ਲਾਈਵ ਪ੍ਰੋਗਰਾਮ ਮਾਲੇਰਕੋਟਲਾ ਵਿਖੇ ਕਰਵਾਇਆ । ਜਿਸ ਵਿੱਚ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸ਼ਮੂਲੀਅਤ ਕੀਤੀ । ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਕੇਮਟੀ ਮਾਲੇਰਕੋਟਲਾ ਸਾਕਬ ਅਲੀ ਰਾਜਾ ਵਿਧਾਇਕ ਮਾਲੇਰਕੋਟਲਾ ਦੇ ਧਰਮ-ਪਤਨੀ ਬੀਬਾ ਫਰਿਆਲ ਰਹਿਮਾਨ, ਏ.ਕੇ.ਵਾਈ. ਮੁਨਿਸ ਰਹਿਮਾਨ, ਸਰਪੰਚ, ਪੰਚ, ਕੌਂਸਲਰ, ਪਾਰਟੀ ਵਰਕਰਾਂ, ਮਹਿਲਾਵਾਂ ਤੇ ਇਲਾਕੇ ਦੇ ਵੱਡੀ ਗਿਣਤੀ ਪਤਵੰਤਿਆਂ ਦੀ ਹਾਜ਼ਰੀ ਦੌਰਾਨ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਤੇ ਲੋਕ-ਪੱਖੀ ਸੋਚ ਸਦਕਾ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਇਤਿਹਾਸਕ ਯੋਜਨਾਵਾਂ ਲਗਾਤਾਰ ਲਾਗੂ ਕਰ ਰਹੀ ਹੈ। ਵਿਧਾਇਕ ਨੇ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਇਸ ਯੋਜਨਾ ਤਹਿਤ ਹੁਣ ਤੱਕ 1,18,936 ਮਹਿਲਾਵਾਂ ਦੇ ਨਾਮ ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 26,034 ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਹਨ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਕੇਮਟੀ ਮਾਲੇਰਕੋਟਲਾ ਸਾਕਬ ਅਲੀ ਰਾਜਾ, ਪੀ.ਏ. ਸਰਪੰਚ ਗੁਰਮੁੱਖ ਸਿੰਘ ਖ਼ਾਨਪੁਰ, ਚੇਅਰਮੈਨ ਮਾਰਕਿਟ ਕਮੇਟੀ ਮਾਲੇਰਕੋਟਲਾ ਜਾਫਰ ਅਲੀ, ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ, ਪ੍ਰਧਾਨ ਨਗਰ ਕੌਂਸਲ ਮਾਲੇਰਕੋਟਲਾ ਅਖਤਰੀ ਖਾਤੂਨ, ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਕੁਲਦੀਪ ਕੌਰ ਹਥਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਹਰੀਪਾਲ ਸਿੰਘ, ਪ੍ਰਧਾਨ ਟਰੱਕ ਯੂਨੀਅਨ ਮਾਲੇਰਕੋਟਲਾ ਨਰਿੰਦਰ ਸਿੰਘ, ਵਿਧਾਇਕ ਦੇ ਪੀ.ਏ ਗੁਰਮੁੱਖ ਸਿੰਘ, ਹਲਕਾ ਕੁਆਰਡੀਨੇਟਰ ਨਸ਼ਾ ਛੁਡਾਊ ਕਮੇਟੀ ਮੈਂਬਰ ਸਿੰਗਾਰਾ ਸਿੰਘ, ਸ਼ਕੂਰ ਕਿਲ੍ਹਾ, ਬਲਾਕ ਸ਼ੋਸਲ ਮੀਡੀਆ ਇੰਚਾਰਜ ਯਾਸਰ ਅਰਫ਼ਾਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ ।
ਪਿਛਲੀ ਖ਼ਬਰ ਸੂਬੇ ਦੀਆਂ ਮਹਿਲਾਵਾਂ ਨੂੰ ‘ਸਤਿਕਾਰ ਰਾਸ਼ੀ’ ਜਾਰੀ ਹੋਣ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਖ਼ਰੀ ਗਾਰੰਟੀ-ਪ੍ਰਿੰਸੀਪਲ ਮੰਡ... ਅਗਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਸਰਕਾਰ ਨੇ ਵਾਅਦਾ ਪੂਰਾ ਕਰ ਦਿੱਤਾ-ਚੇਅਰਮੈਨ ਰਛਪਾਲ ਸਿੰਘ ਭੁੱਲਰਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।