03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਭਾਰਤੀ ਵਾਲੀਬਾਲ ਟੀਮ ਦੇ ਕਾਂਸੀ ਤਗਮਾ ਜੇਤੂ ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਸਨਮਾਨ

ਅਜੀਤ ਡੈਸਕ 03-07-2026
ਲਹਿਰਾਗਾਗਾ, 2 ਜੁਲਾਈ (ਅਸ਼ੋਕ ਗਰਗ) - ਹਲਕਾ ਲਹਿਰਾਗਾਗਾ ਦੇ ਪਿੰਡ ਲਹਿਲ ਖੁਰਦ ਦੇ ਹੋਣਹਾਰ ਵਾਲੀਬਾਲ ਖਿਡਾਰੀ ਅਮਰਿੰਦਰ ਪਾਲ ਸਿੰਘ ਪੁੱਤਰ ਜਗਦੇਵ ਸਿੰਘ ਨੇ ਭਾਰਤੀ ਸੀਨੀਅਰ ਵਾਲੀਬਾਲ ਟੀਮ ਦੀ ਨੁਮਾਇੰਦਗੀ ਕਰਦਿਆਂ ਏਵੀਸੀ ਕੱਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼, ਪੰਜਾਬ ਅਤੇ ਜ਼ਿਲ੍ਹਾ ਸੰਗਰੂਰ ਦਾ ਨਾਂਅ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਖੇਤਰ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਆਪਣੇ ਦਫ਼ਤਰ ਵਿਖੇ ਅਮਰਿੰਦਰ ਪਾਲ ਸਿੰਘ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਖਿਡਾਰੀ ਆਪਣੀ ਮਿਹਨਤ ਅਤੇ ਲਗਨ ਸਦਕਾ ਦੇਸ਼ ਦਾ ਨਾਂਅ ਵਿਸ਼ਵ ਪੱਧਰ ’ਤੇ ਚਮਕਾ ਰਹੇ ਹਨ, ਜੋ ਕਿ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਅਮਰਿੰਦਰ ਪਾਲ ਸਿੰਘ ਦੀ ਚੋਣ ਜਪਾਨ ਵਿੱਚ ਹੋਣ ਵਾਲੀਆਂ ਏਸ਼ੀਅਨ ਖੇਡਾਂ ਦੀ ਤਿਆਰੀ ਲਈ ਲੱਗਣ ਵਾਲੇ ਭਾਰਤੀ ਕੈਂਪ ਲਈ ਵੀ ਹੋਈ ਹੈ। ਇਸ ਉਪਲਬਧੀ ਨਾਲ ਇਲਾਕੇ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਹੋਰ ਉਤਸ਼ਾਹ ਪੈਦਾ ਹੋਇਆ ਹੈ। ਖਿਡਾਰੀ ਅਮਰਿੰਦਰ ਪਾਲ ਸਿੰਘ ਆਪਣੇ ਮਜਬੂਤ ਬਲੋਕਿੰਗ ਅਤੇ ਸ਼ਾਨਦਾਰ ਨੈਟ ਲਈ ਜਾਣੇ ਜਾਂਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਸਪੁੱਤਰ ਗੌਰਵ ਗੋਇਲ, ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ, ਪਿੰਡ ਲਹਿਲ ਖੁਰਦ ਦੇ ਸਰਪੰਚ ਜਗਜੀਵਨ ਸਿੰਘ, ਵਪਾਰੀ ਵਿੰਗ ਦੇ ਚੇਅਰਮੈਨ ਪ੍ਰਿੰਸ ਗਰਗ, ਸ਼ੈਲਰ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ, ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ, ਅਜੇ ਕੁਮਾਰ ਠੋਲੀ,ਮੇਘ ਰਾਜ, ਮਨਜੀਤ ਮੱਖਣ, ਪੀ.ਏ ਰਾਕੇਸ਼ ਗੁਪਤਾ ਵੀ ਮੌਜੂਦ ਸਨ। ਖਿਡਾਰੀ ਅਮਰਿੰਦਰ ਪਾਲ ਸਿੰਘ ਨੇ ਆਪਣੀ ਬਾਰਵੀਂ ਜਮਾਤ ਦੀ ਪੜ੍ਹਾਈ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਤੋਂ ਪੂਰੀ ਕੀਤੀ ਹੈ।
ਪਿਛਲੀ ਖ਼ਬਰ ਪ੍ਰਿੰਸੀਪਲ ਪ੍ਰਵੀਨ ਮਨਚੰਦਾ ਨੇ ਬੇਨੜਾ ਸਕੂਲ ਦੇ ਪ੍ਰਿੰਸੀਪਲ ਵਜੋਂ ਚਾਰਜ ਸੰਭਾਲਿਆ ਅਗਲੀ ਖ਼ਬਰ ਰਾਜਾ ਵੜਿੰਗ ਨੂੰ ਮੁੜ ਪ੍ਰਧਾਨ ਦੀ ਜ਼ਿੰਮੇਵਾਰੀ ਅਤੇ ਸਿੰਗਲਾ ਨੂੰ ਚੋਣ ਲਈ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਬਣਾਉਣਾ ਹਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।