03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਜ਼ਿਲ੍ਹੇ ਭਰ ’ਚ ਵੱਖ-ਵੱਖ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ

ਅਜੀਤ ਡੈਸਕ 03-07-2026
ਮਲੇਰਕੋਟਲਾ, 2 ਜੁਲਾਈ (ਮੁਹੰਮਦ ਹਨੀਫ਼ ਥਿੰਦ) - ਸਕੂਲੀ ਬੱਚਿਆਂ ਦੀ ਸੁਰੱਖਿਆ ਅਤੇ ਸੇਫ ਵਾਹਨ ਪਾਲਿਸੀ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਮਲੇਰਕੋਟਲਾ, ਜ਼ਿਲ੍ਹਾ ਟਰੈਫਿਕ ਪੁਲਿਸ ਇੰਚਾਰਜ ਇੰਸਪੈਕਟਰ ਹਰਭਜਨ ਸਿੰਘ ਮਲੇਰਕੋਟਲਾ ਅਤੇ ਏ.ਆਰ.ਟੀ.ਓ. ਸ਼ਹਿਨਾਜ਼ ਪ੍ਰਵੀਨ ਮਲੇਰਕੋਟਲਾ ਵਲੋਂ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਏ.ਆਰ.ਟੀ.ਓ. ਸ਼ਹਿਨਾਜ਼ ਪ੍ਰਵੀਨ ਅਤੇ ਜ਼ਿਲ੍ਹਾ ਟਰੈਫਿਕ ਇੰਚਾਰਜ ਇੰਸਪੈਕਟਰ ਹਰਭਜਨ ਸਿੰਘ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਕੂਲੀ ਵਾਹਨਾਂ ਵਿਚ ਨਿਰਧਾਰਤ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣਾ ਅਤੀ ਜ਼ਰੂਰੀ ਹੈ। ਚੈਕਿੰਗ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼ਾਂ, ਫ਼ਰਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ. ਕੈਮਰੇ, ਐਮਰਜੈਂਸੀ ਦਰਵਾਜ਼ੇ, ਸਪੀਡ ਗਵਰਨਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲੀ ਬੱਸਾਂ ‘ਚ ਸੁਰੱਖਿਆ ਮਾਪਦੰਡਾਂ ਸਬੰਧੀ ਕਮੀਆਂ ਜਾਂ ਨਿਯਮਾਂ ਦੀ ਉਲੰਘਣਾ ਪਾਈ ਗਈ, ਉਨ੍ਹਾਂ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਕਮੀਆਂ ਦੂਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਹੋਵੇ । ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਵਾਹਨਾਂ ਦੀਆਂ ਅਜਿਹੀਆਂ ਚੈਕਿੰਗ ਮੁਹਿੰਮਾਂ ਸਮੇਂ-ਸਮੇਂ ‘ਤੇ ਜਾਰੀ ਰਹਿਣਗੀਆਂ।ਇਸ ਮੌਕੇ ਬਬੀਤਾ ਕੁਮਾਰੀ, ਆਊਟਰੀਚ ਵਰਕਰ ਕਰਮਵੀਰ ਕੌਰ, ਸੋਸ਼ਲ ਵਰਕਰ ਗੁਰਜੰਟ ਸਿੰਘ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਤਰੁਣ ਚੁੱਘ ਅਤੇ ਹਰਸ਼ ਮਲਹੋਤਰਾ ਨੂੰ ਸਨਮਾਨਿਤ ਕਰਨਾ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ-ਭਾਜਪਾ ਆਗੂ ਦੁੱਗਲ ਅਗਲੀ ਖ਼ਬਰ ਹਲਕਾ ਅਮਰਗੜ੍ਹ ਨੂੰ ਨਮੂਨੇ ਦਾ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਚੇਅਰਮੈਨ ਜਾਫ਼ਰ ਅਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।