10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਪੈਗੰਬਰ ਹਜ਼ਰਤ ਮੁਹੰਮਦ ਸਾਹਿਬ ਦੀ ਸ਼ਾਨ ‘ਚ ਗਲਤ ਟਿੱਪਣੀ ਖ਼ਿਲਾਫ਼ ਮੁਸਲਿਮ ਭਾਈਚਾਰੇ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ

ਅਜੀਤ ਡੈਸਕ 04-07-2026
ਮਲੇਰਕੋਟਲਾ, 3 ਜੁਲਾਈ (ਪਾਰਸ ਜੈਨ, ਮਨਿੰਦਰ ਸਿੰਘ ਸਰੋਦ, ਮੁਹੰਮਦ ਹਨੀਫ਼ ਥਿੰਦ)–ਭਾਜਪਾ ਘੱਟ ਗਿਣਤੀ ਮੋਰਚਾ ਦੀ ਮਹਿਲਾ ਆਗੂ ਵੱਲੋਂ ਇੱਕ ਪੌਡਕਾਸਟ ਦੌਰਾਨ ਇਸਲਾਮ ਦੇ ਪੈਗੰਬਰ ਹਜ਼ਰਤ ਮੁਹੰਮਦ ਮੁਸਤਫ਼ਾ ਅਤੇ ਉਨ੍ਹਾਂ ਦੀ ਪਵਿੱਤਰ ਪਤਨੀ ਹਜ਼ਰਤ ਆਇਸ਼ਾ ਸਿੱਦੀਕਾ ਦੀ ਸ਼ਾਨ ਵਿੱਚ ਕੀਤੀਆਂ ਗਈਆਂ ਬਹੁਤ ਹੀ ਇਤਰਾਜ਼ਯੋਗ ਟਿੱਪਣੀਆਂ ਦੇ ਖਿਲਾਫ ਮਾਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਵੱਲੋਂ ਗਹਿਰੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਜੁਮੇ ਦੀ ਨਮਾਜ਼ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਇੱਕ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਵਧੀਕ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਮੰਗ ਪੱਤਰ ਸੌਂਪ ਕੇ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਮੁਫਤੀ ਇਰਤਕਾ ਉਲ ਹਸਨ ਕਾਂਧਲਵੀ (ਮੁਫਤੀ ਏ ਆਜ਼ਮ, ਪੰਜਾਬ), ਮੁਫਤੀ ਮੁਹੰਮਦ ਦਿਲਸ਼ਾਦ ਕਾਸਮੀ, ਮੌਲਾਨਾ ਆਜ਼ਮ ਰਿਜ਼ਵੀ, ਮੋਲਾਨਾ ਅਬਦੁਲ ਸੱਤਾਰ ਤੇ ਮੁਫਤੀ ਅਬਦੁਲ ਮਲਿਕ ਨੇ ਦੱਸਿਆ ਕਿ ਪੱਛਮ ਬੰਗਾਲ ਨਾਲ ਸਬੰਧਤ ਉਕਤ ਆਗੂ ਦੀਆਂ ਟਿੱਪਣੀਆਂ ਵਾਲੀ ਵੀਡੀਓ ਸੋਸ਼ਲ ਮੀਡੀਆ ‘ਤੇ ਵਿਆਪਕ ਤੌਰ ‘ਤੇ ਵਾਇਰਲ ਹੋ ਚੁੱਕੀ ਹੈ, ਜਿਸ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਵਸਦੇ ਕਰੋੜਾਂ ਮੁਸਲਮਾਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕੇਵਲ ਧਾਰਮਿਕ ਭਾਵਨਾਵਾਂ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਸ ਨਾਲ ਸਮਾਜਿਕ ਸਦਭਾਵਨਾ, ਭਾਈਚਾਰਕ ਸਾਂਝ ਅਤੇ ਜਨਤਕ ਸ਼ਾਂਤੀ ਨੂੰ ਵੀ ਵੱਡਾ ਖ਼ਤਰਾ ਪੈਦਾ ਹੋਇਆ ਹੈ। ਉਕਤ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਉਕਤ ਆਗੂ ਵਿਰੁੱਧ ਮਹਾਰਾਸ਼ਟਰ ਰਾਜ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਪਹਿਲਾਂ ਹੀ ਕਈ ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦਰਜ ਹੋਈਆਂ ਐਫ.ਆਈ.ਆਰਾਂ ਦੇ ਮੱਦੇਨਜ਼ਰ ਉਕਤ ਆਗੂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਉਕਤ ਆਗੂ ਖਿਲਾਫ ਤੁਰੰਤ ਮਾਲੇਰਕੋਟਲਾ ਵਿਖੇ ਵੀ ਮੁਕੱਦਮਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਪੂਰੇ ਮਾਮਲੇ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮੇਂ ਸਿਰ ਜਾਂਚ ਯਕੀਨੀ ਬਣਾਈ ਜਾਵੇ।
ਪਿਛਲੀ ਖ਼ਬਰ ਮਨਰੇਗਾ ਕਾਮਿਆਂ ਵੱਲੋਂ ਕਲਮ ਛੋੜ ਹੜਤਾਲ ਅਤੇ ਨਾਅਰੇਬਾਜ਼ੀ ਅਗਲੀ ਖ਼ਬਰ ਇੱਕ ਨਜ਼ਰ ਏਧਰ ਵੀ... - ਮਾਮਲਾ ਸੰਗਰੂਰ -ਦਿੱਲੀ ਮੁੱਖ ਮਾਰਗ ’ਤੇ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਖੜ੍ਹਨ ਦਾ- ਖਨੌਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।