10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮਨਰੇਗਾ ਕਾਮਿਆਂ ਵੱਲੋਂ ਕਲਮ ਛੋੜ ਹੜਤਾਲ ਅਤੇ ਨਾਅਰੇਬਾਜ਼ੀ

ਅਜੀਤ ਡੈਸਕ 04-07-2026
ਸ਼ੇਰਪੁਰ, 3 ਜੁਲਾਈ (ਦਰਸ਼ਨ ਸਿੰਘ ਖੇੜੀ)-ਬਲਾਕ ਸ਼ੇਰਪੁਰ ਦੇ ਮਨਰੇਗਾ ਮੁਲਾਜ਼ਮਾਂ ਦੀ ਕ਼ਲਮ ਛੋੜ ਹੜਤਾਲ 33ਵੇ ਦਿਨ ‘ਚ ਦਾਖ਼ਲ ਹੋ ਗਈ। ਇਸ ਮੌਕੇ ਗੱਲਬਾਤ ਕਰਦਿਆਂ ਬਲਾਕ ਸ਼ੇਰਪੁਰ ਦੇ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਮਨਰੇਗਾ ਮੁਲਾਜ਼ਮ ਆਪਣੇ ਰੁਜ਼ਗਾਰ ਨੂੰ ਪੱਕਾ ਕਰਵਾਉਣ ਲਈ ਪਿਛਲੇ 18 ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ। ਬਲਾਕ ਦਫ਼ਤਰ ਸ਼ੇਰਪੁਰ ਵਿਖੇ ਧਰਨਾ ਲਗਾ ਕੇ ਅੱਜ ਮਨਰੇਗਾ ਕਾਮਿਆਂ ਵੱਲੋਂ ਨਾਹਰੇਬਾਜੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜੇਕਰ ਮਨਰੇਗਾ ਕਾਮਿਆਂ ਦੇ ਰੁਜ਼ਗਾਰ ਨੂੰ ਪੱਕਾ ਨਾ ਕੀਤਾ ਗਿਆ ਤਾ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਆਉਂਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਇਸ ਦਾ ਖਮਿਆਜ਼ਾ ਭੁਗਤਨਾ ਪਵੇਗਾ । ਇਸ ਮੌਕੇ ਪ੍ਰਧਾਨ ਮਨਜੀਤ ਸਿੰਘ, ਪਰਵੇਜ਼ ਅਖ਼ਤਰ,ਅਜੈ ਕੁਮਾਰ, ਗੁਰਪ੍ਰੀਤ ਸਿੰਘ, ਕਿਰਨਪਾਲ ਕੌਰ ਆਦਿ ਮੁਲਾਜ਼ਮ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ‘ਐੱਸ.ਆਈ.ਆਰ’. ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ... ਅਗਲੀ ਖ਼ਬਰ ਪੈਗੰਬਰ ਹਜ਼ਰਤ ਮੁਹੰਮਦ ਸਾਹਿਬ ਦੀ ਸ਼ਾਨ ‘ਚ ਗਲਤ ਟਿੱਪਣੀ ਖ਼ਿਲਾਫ਼ ਮੁਸਲਿਮ ਭਾਈਚਾਰੇ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।