11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਨਸ਼ਾ ਤਸਕਰਾਂ ਖ਼ਿਲਾਫ਼ ਡਟੇ ਨਸ਼ਾ ਰੋਕੂ ਕਮੇਟੀ ਸ਼ੇਰਪੁਰ ਦੇ ਮੈਂਬਰਾਂ ਦਾ ਸਨਮਾਨ

ਅਜੀਤ ਡੈਸਕ 04-07-2026
ਸ਼ੇਰਪੁਰ, 3 ਜੁਲਾਈ (ਮੇਘ ਰਾਜ ਜੋਸ਼ੀ) – ਨਸ਼ਾ ਰੋਕੂ ਕਮੇਟੀ ਸ਼ੇਰਪੁਰ ਵੱਲੋਂ ਖੇੜੀ ਕਲਾਂ ਰੋਡ ‘ਤੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਲਗਾਏ ਜਾ ਰਹੇ ਠੀਕਰੀ ਪਹਿਰੇ ਅਤੇ ਨਸ਼ਾ ਤਸਕਰਾਂ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਕੀਤੇ ਜਾ ਰਹੇ ਨਿਡਰ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਮਾਜਿਕ ਸੰਸਥਾ ‘ਹੋਪ ਫਾਰ ਮਹਿਲ ਕਲਾਂ’ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਠੀਕਰੀ ਪਹਿਰੇ ‘ਤੇ ਪਹੁੰਚ ਕੇ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਬਿੰਦਾ ਦਾ ਸਨਮਾਨ ਕੀਤਾ।ਇਸ ਮੌਕੇ ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਸਿੰਥੈਟਿਕ ਅਤੇ ਹੋਰ ਮਾਰੂ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੀ ਹੈ। ਅਜਿਹੇ ਹਾਲਾਤਾਂ ਵਿੱਚ ਸ਼ੇਰਪੁਰ ਵਿੱਚ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਨਸ਼ਾ ਰੋਕੂ ਕਮੇਟੀ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਦੀ ਸੇਵਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਬਿੰਦਾ, ਗੋਪੀ ਗਰੇਵਾਲ ਅਤੇ ਸਮੂਹ ਮੈਂਬਰਾਂ ਨੇ ਆਪਣੀ ਅਣਥੱਕ ਮਿਹਨਤ, ਹੌਸਲੇ ਅਤੇ ਸਮਾਜ ਪ੍ਰਤੀ ਸਮਰਪਣ ਸਦਕਾ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਨਸ਼ਾ ਰੋਕੂ ਕਮੇਟੀ ਦੇ ਮੈਂਬਰ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦਿਨ-ਰਾਤ ਠੀਕਰੀ ਪਹਿਰਾ ਦੇ ਕੇ ਨਸ਼ਾ ਤਸਕਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਰਹੇ ਹਨ, ਜੋ ਸਮਾਜ ਲਈ ਪ੍ਰੇਰਣਾਦਾਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੇ ਉਪਰਾਲਿਆਂ ਸਦਕਾ ਸ਼ੇਰਪੁਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਵਧੀ ਹੈ ਅਤੇ ਇਸ ਮੁਹਿੰਮ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਸ ਮੌਕੇ ਹਰਦੀਪ ਸਿੰਘ ਗਰੇਵਾਲ, ਚੌਧਰੀ ਬਹਾਦਰ ਸਿੰਘ ਗਰੇਵਾਲ, ਮੱਖਣ ਸਿੰਘ ਖੇੜੀ, ਗੈਰੀ ਸ਼ੇਰਪੁਰ, ਪੰਮਾ ਚੀਮਾ, ਲੀਲਾ ਸਿੰਘ ਅਤੇ ਗੁਰਪਿਆਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਧਾਨਗੀ ਬਰਕਰਾਰ ਰਹਿਣ ਉਪਰੰਤ ਜੱਸੀ ਖੰਗੂੜਾ ਦੇ ਦਫ਼ਤਰ ਪਹੁੰਚੇ ਰਾਜਾ ਵੜਿੰਗ ਅਗਲੀ ਖ਼ਬਰ ਰੋਸ ਮਾਰਚ ਉਪਰੰਤ ਬਸਪਾ ਨੇ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।