11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਵਿਖੇ ਸੰਤ ਤੇਜਾ ਸਿੰਘ ਜੀ ਦੀ 61ਵੀਂ ਬਰਸੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

ਅਜੀਤ ਡੈਸਕ 04-07-2026
ਸੰਗਰੂਰ, 3 ਜੁਲਾਈ (ਸੁਖਵਿੰਦਰ ਸਿੰਘ ਫੁੱਲ)– ਸੰਤ ਬਾਬਾ ਅਤਰ ਸਿੰਘ ਦੀ ਸਾਲ 2027 ਵਿੱਚ ਆ ਰਹੀ 100ਵੀਂ ਸ਼ਤਾਬਦੀ ਬਰਸੀ ਨੂੰ ਮੁੱਖ ਰੱਖਦਿਆਂ, ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਚਲਾਏ ਜਾ ਰਹੇ ਲੜੀਵਾਰ ਪ੍ਰੋਗਰਾਮਾਂ ਤਹਿਤ ਅੱਜ ਅਕਾਲ ਸੀਨੀਅਰ ਸੈਕੰਡਰੀ ਸਕੂਲ, ਮਸਤੂਆਣਾ (ਬਹਾਦਰਪੁਰ) ਵਿਖੇ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਅੱਜ ਦਾ ਇਹ ਪ੍ਰੋਗਰਾਮ ਸਿੱਖ ਪੰਥ ਦੇ ਮਹਾਨ ਵਿਦਵਾਨ, ਅਤੇ ਉੱਘੇ ਵਿਦਿਆ ਦਾਨੀ ਸੰਤ ਤੇਜਾ ਸਿੰਘ ਜੀ ਦੀ 61ਵੀਂ ਬਰਸੀ ਨੂੰ ਪੂਰਨ ਸ਼ਰਧਾ ਅਤੇ ਸਤਿਕਾਰ ਸਹਿਤ ਸਮਰਪਿਤ ਰਿਹਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਬਾਜਵਾ ਨੇ ਵਿਦਿਆਰਥੀਆਂ ਨੂੰ ਸੰਤ ਤੇਜਾ ਸਿੰਘ ਜੀ ਦੇ ਉੱਚ-ਸੁੱਚੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਬੀ.ਐਡ. ਕਾਲਜ ਦੇ ਵਾਇਸ ਪ੍ਰਿੰਸੀਪਲ ਡਾ. ਹਰਪਾਲ ਕੌਰ ਅਤੇ ਡਿਗਰੀ ਕਾਲਜ ਤੋਂ ਡਾ. ਹਰਜਿੰਦਰ ਸਿੰਘ ਅਤੇ ਪ੍ਰੋ. ਜਸ਼ਨਦੀਪ ਕੌਰ ਸ਼ਾਮਲ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਹਰਪਾਲ ਕੌਰ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਧਾਰਮਿਕ ਵਿੱਦਿਆ ਅਤੇ ਨੈਤਿਕ ਸਿੱਖਿਆ ਦੇ ਮਹੱਤਵ ‘ਤੇ ਵਿਸ਼ੇਸ਼ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਸੰਸਾਰਿਕ ਵਿੱਦਿਆ ਦੇ ਨਾਲ-ਨਾਲ ਆਤਮਿਕ ਤੇ ਧਾਰਮਿਕ ਗਿਆਨ ਹੀ ਇਨਸਾਨ ਨੂੰ ਪੂਰਨ ਬਣਾਉਂਦਾ ਹੈ। ਡਾ. ਹਰਜਿੰਦਰ ਸਿੰਘ ਨੇ ਸੰਤ ਤੇਜਾ ਸਿੰਘ ਵੱਲੋਂ ਦੇਸ਼ ਅਤੇ ਵਿਦੇਸ਼ਾਂ ਵਿੱਚ ਧਰਮ ਅਤੇ ਵਿੱਦਿਆ ਦੇ ਪ੍ਰਸਾਰ ਲਈ ਪਾਏ ਗਏ ਅਥਾਹ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਅਧਿਆਪਕਾਂ ਦੇ ਸਤਿਕਾਰ ਅਤੇ ਉਨ੍ਹਾਂ ਤੋਂ ਸਹੀ ਸੇਧ ਲੈਣ ਦੇ ਮਹੱਤਵ ਬਾਰੇ ਵੀ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਦੱਸਿਆ। ਪ੍ਰੋ. ਜਸ਼ਨਦੀਪ ਕੌਰ ਵੱਲੋਂ ਵੀ ਵਿਦਿਆਰਥੀਆਂ ਨਾਲ਼ ਵਿਚਾਰ ਸਾਂਝੇ ਕੀਤੇ ਗਏ। ਇਸ ਧਾਰਮਿਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸਕੂਲ ਸਟਾਫ਼ ਵਿੱਚ ਸ੍ਰ. ਅਮਰਜੀਤ ਸਿੰਘ, ਜੀਵਨ ਕੁਮਾਰ, ਵਰਿੰਦਰ ਸਿੰਘ, ਯਾਦਵਿੰਦਰ ਸਿੰਘ, ਦੀਦਾਰ ਸਿੰਘ, ਅੰਗਰੇਜ ਕੌਰ, ਅਮਨਦੀਪ ਕੌਰ, ਕੁਲਦੀਪ ਕੌਰ, ਲਵਨੀਸ਼ ਕੁਮਾਰ, ਸੰਦੀਪ ਕੌਰ, ਜਸਪ੍ਰੀਤ ਕੌਰ, ਰਮਨਦੀਪ ਕੌਰ, ਮਨਿੰਦਰ ਕੌਰ ਅਤੇ ਨਿਰਮਲ ਸਿੰਘ ਸਮੇਤ ਸਮੂਹ ਵਿਦਿਆਰਥੀ ਤੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਵਲੋਂ ਡਿਪਟੀ ਸਪੀਕਰ ਦੀ ਰਿਹਾਇਸ਼ ਅੱਗੇ ਧਰਨੇ ਸੰਬੰਧੀ ਮੀਟਿੰਗ ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ਕੀਤੀ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।