06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਵਲੋਂ ਮੁਫ਼ਤ ਪ੍ਰਦੂਸ਼ਣ ਚੈੱਕਅਪ ਕੈਂਪ ਅਤੇ ਪੌਦਾ ਵੰਡ ਮੁਹਿੰਮ ਅੱਜ

ਅਜੀਤ ਡੈਸਕ 05-07-2026

ਬਰਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਵਲੋਂ ਮੁਫ਼ਤ ਪ੍ਰਦੂਸ਼ਣ ਚੈੱਕਅਪ ਕੈਂਪ ਅਤੇ ਪੌਦਾ ਵੰਡ ਮੁਹਿੰਮ ਦਾ ਆਯੋਜਨ ਮਿਤੀ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ ਮੁੱਖ ਜੌੜਾ ਪੈਟਰੋਲ ਪੰਪ (ਠੁੱਲੀਵਾਲ ਵਾਲਿਆਂ ਦਾ) ਬਰਨਾਲਾ ਵਿਖੇ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਸ਼ਿਵ ਸਿੰਗਲਾ ਨੇ ਦੱਸਿਆ ਕਿ ਇਹ ਸਮਾਜ ਸੇਵੀ ਉਪਰਾਲਾ ਸਵਰਗੀ ਲਾਇਨ ਸੁਨੀਲ ਗੋਇਲ ਦੀ ਯਾਦ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਆਪਣੇ ਜੀਵਨ ਦੌਰਾਨ ਨਿਰੰਤਰ ਸਮਾਜ ਸੇਵਾ ਕਰ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਐਮ.ਐਸ. ਜਿੰਦਲ ਪ੍ਰਦੂਸ਼ਣ ਚੈਕ ਸੈਂਟਰ ਵਲੋਂ ਵਾਹਨਾਂ ਦਾ ਮੁਫ਼ਤ ਪ੍ਰਦੂਸ਼ਣ ਜਾਂਚ ਟੈਸਟ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵੱਧ ਤੋਂ ਵੱਧ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਲੋਕਾਂ ਨੂੰ ਮੁਫ਼ਤ ਪੌਦੇ ਵੀ ਵੰਡੇ ਜਾਣਗੇ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਮੁਫ਼ਤ ਸੇਵਾ ਦਾ ਲਾਭ ਉਠਾਉਣ ਅਤੇ ਵਾਤਾਵਰਨ ਬਚਾਉਣ ਦੀ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਵੱਧ ਸ਼ਰਾਬ ਪੀਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਪਿੰਡ ਭਗਤਪੁਰਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਿਆਸਤ ਗਰਮਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।