07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਥਾਣਾ ਠੁੱਲੀਵਾਲ ਦੇ ਨਵੇਂ ਮੁੱਖ ਅਫ਼ਸਰ ਅਜੈਬ ਸਿੰਘ ਦਾ ਨਸ਼ਾ ਵਿਰੋਧੀ ਕਮੇਟੀ ਵਲੋਂ ਸਨਮਾਨ

ਅਜੀਤ ਡੈਸਕ 05-07-2026
ਮਹਿਲ ਕਲਾਂ, 4 ਜਲਾਈ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਵਿਖੇ ਨਵੇਂ ਆਏ ਮੁੱਖ ਅਫ਼ਸਰ ਅਜੈਬ ਸਿੰਘ ਦਾ ਵੱਖ-ਵੱਖ ਆਗੂਆਂ ਦੀ ਅਗਵਾਈ ਹੇਠ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਥਾਣਾ ਮੁਖੀ ਅਜੈਬ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤਾ ਗਿਆ ਮਾਣ-ਸਨਮਾਨ ਹਮੇਸ਼ਾ ਯਾਦ ਰਹੇਗਾ। ਉਹ ਪਹਿਲਾਂ ਨਾਲੋਂ ਵੀ ਵਧੇਰੇ ਸਮਾਂ ਲੋਕਾਂ ਦੀ ਸੇਵਾ ’ਚ ਲਾਉਣਗੇ। ਉਨ੍ਹਾਂ ਕਿਹਾ ਕਿ ਨਸ਼ੇ ਵਰਗੀ ਸਮਾਜਿਕ ਬੁਰਾਈ ਦੇ ਖ਼ਾਤਮੇ ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਨੌਜਵਾਨ ਕਲੱਬਾਂ ਅਤੇ ਆਮ ਲੋਕਾਂ ਦੇ ਬੇਹੱਦ ਸਹਿਯੋਗ ਦੀ ਲੋੜ ਹੈ। ਇਸ ਮੌਕੇ ਕੋਆਰਡੀਨੇਟਰ ਹਰਤੇਜ ਸਿੰਘ, ਹਰਜਿੰਦਰ ਸਿੰਘ ਸੋਹੀ, ਜਸਵਿੰਦਰ ਸਿੰਘ ਠੁੱਲੀਵਾਲ ਆਦਿ ਨਸ਼ਾ ਵਿਰੋਧੀ ਕਮੇਟੀ ਮੈਂਬਰਾਂ ਨੇ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਵਿਸ਼ਵਾਸ ਦੁਆਇਆ।
ਪਿਛਲੀ ਖ਼ਬਰ ਠੱਕ-ਠੱਕ ਗਰੋਹ ਦੇ 2 ਮੈਂਬਰ ਕਾਬੂ ਅਗਲੀ ਖ਼ਬਰ ਜੀ.ਐੱਸ.ਟੀ. ਵਿਭਾਗ ਦੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਸਿੰਘ ਸੋਢੀ ਨੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।