26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਕਈ ਆਗੂ ਅਰਵਿੰਦ ਖੰਨਾ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਿਲ

ਅਜੀਤ ਡੈਸਕ 09-07-2026
ਭਵਾਨੀਗੜ੍ਹ, 8 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਦੀ ਅਗਵਾਈ ਵਿਚ ਪਿੰਡ ਬਾਲਦ ਖ਼ੁਰਦ ਦੇ ਆਗੂ ਜਸਵਿੰਦਰ ਸਿੰਘ, ਪੰਚ ਨਿਰਮਲ ਸਿੰਘ ਅਤੇ ਸਾਬਕਾ ਪੰਚ ਸਿੰਦਰ ਕੌਰ ਵਲੋਂ ਆਪਣੇ ਸਾਥੀਆਂ ਅਤੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ, ਜਿਨ੍ਹਾਂ ਦਾ ਸ਼੍ਰੀ ਖੰਨਾ ਨੇ ਸਵਾਗਤ ਕੀਤਾ। ਇਸ ਸਬੰਧੀ ਕਰਵਾਏ ਸਮਾਗਮ ਦੌਰਾਨ ਹਲਕਾ ਇੰਚਾਰਜ਼ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਲੋਕ ਮੁੜ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪੰਜਾਬ ਦੀ ਤਰੱਕੀ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਸ਼੍ਰੀ ਖੰਨਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਸਮੱਸਿਆ ਗੰਭੀਰ ਬਣ ਚੁੱਕੀ ਹੈ ਅਤੇ ਸਰਕਾਰ ਇਸ ’ਤੇ ਕਾਬੂ ਪਾਉਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸੇਵਾ ਦਾ ਮੌਕਾ ਮਿਲਣ ’ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਮੌਕੇ ਪੈਦਾ ਕੀਤੇ ਜਾਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਪੰਜਾਬੀਆਂ ਦੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਦਾ ਸੱਦਾ ਦਿੱਤਾ, ਤਾਂ ਕਿ ਅੱਗੇ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਰਕਾਰ ਬਣਾ ਕੇ ਪੰਜਾਬ ਦੇ ਵੱਡਾ ਵਿਕਾਸ ਕੀਤਾ ਜਾ ਸਕੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਧਰਮਿੰਦਰ ਸਿੰਘ ਦੁੱਲਟ , ਸਰਕਲ ਪ੍ਰਧਾਨ ਜਸਵੀਰ ਸਿੰਘ ਬਾਲਦ ਖੁਰਦ, ਅਵਤਾਰ ਸਿੰਘ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਪੀ ਏ ਅਰਵਿੰਦ ਖੰਨਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਵਲੋਂ ਨਾਅਰੇਬਾਜ਼ੀ ਅਗਲੀ ਖ਼ਬਰ ਜ਼ਿਲ੍ਹਾ ਕੰਬੋਜ ਭਲਾਈ ਬੋਰਡ ਮਲੇਰਕੋਟਲਾ ਦੇ ਢਾਂਚੇ ਦਾ ਕੀਤਾ ਗਿਆ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।