25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਵਲੋਂ ਨਾਅਰੇਬਾਜ਼ੀ

ਅਜੀਤ ਡੈਸਕ 09-07-2026
ਮਲੇਰਕੋਟਲਾ, 8 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਅੱਜ ਮਲੇਰਕੋਟਲਾ ਡਵੀਜ਼ਨ ਵਿਖੇ 66 ਕੇ.ਵੀ. ਗਰਿੱਡ ਸਾਹਮਣੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਹੰਗਾਮੀ ਮੀਟਿੰਗ ਕੀਤੀ। ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਆਪ ਸਰਕਾਰ ਦੇ ਵਿਰੋਧ ਵਿਚ ਹਨ, ਆਉਣ ਵਾਲੇ ਸਮੇਂ ਵਿਚ ਸਰਕਾਰ ਨੂੰ ਵੋਟ ਦੀ ਚੋਟ ਮਾਰ ਕੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਉਹਨਾਂ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਮੁਲਾਜ਼ਮ ਆਪਣਾ ਡੀ.ਏ. ਮਹਿੰਗਾਈ ਭੱਤਾ ਲੈਣ ਲਈ ਹਾਈ ਕੋਰਟ ਵਿਚ ਕੇਸ ਲੜਨ। ਪਰੰਤੂ ਭਗਵੰਤ ਮਾਨ ਸਰਕਾਰ ਹਾਈ ਕੋਰਟ ਦੇ ਹੁਕਮਾਂ ਨੂੰ ਵੀ ਛਿੱਕੇ ਟੰਗ ਕੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਨਹੀਂ ਦੇ ਰਹੀ। ਸਾਰੀਆਂ ਹੀ ਜੱਥੇਬੰਦੀਆਂ ਇਕੱਠੇ ਹੋ ਕੇ ਹੁਣ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਖ਼ਿਲਾਫ਼ ਆਰ ਪਾਰ ਦੀ ਲੜਾਈ ਲੜਨਗੇ, ਜਿਸ ਤੋਂ ਨਿਕਲਣ ਵਾਲੇ ਨਤੀਜੇ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਜਸਵੀਰ ਸਿੰਘ ਨੌਧਰਾਣੀ ਡਵੀਜ਼ਨ ਪ੍ਰਧਾਨ, ਹਰਵਿੰਦਰ ਸਿੰਘ ਪ੍ਰੈਸ ਸਕੱਤਰ, ਜਗਸੀਰ ਸਿੰਘ, ਪ੍ਰਦੀਪ ਸ਼ਰਮਾ, ਹਰਦੀਪ ਰੁੜਕਾ, ਰਵੀ ਜੋਸ਼ੀ, ਅਜਿੰਦਰ ਸਿੰਘ, ਦਵਿੰਦਰ ਭੁੱਲਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਰਕੀਟ ਫੀਸ ਦੇ ਮੁੱਦੇ ਨੂੰ ਲੈ ਕੇ ਚੇਅਰਮੈਨ ਈਲਵਾਲ ਨੇ ਆੜਤੀ ਯੂਨੀਅਨ ਅਤੇ ਰੇਹੜੀ ਯੂਨੀਅਨ ਨਾਲ ਕੀਤੀ ਵੱਖੋ-ਵੱਖਰੀ ਮੀਟਿ... ਅਗਲੀ ਖ਼ਬਰ ਕਈ ਆਗੂ ਅਰਵਿੰਦ ਖੰਨਾ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।