27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲ ਦੂਜੇ ਦਿਨ ਵੀ ਹੜਤਾਲ ’ਤੇ ਰਹੇ

ਅਜੀਤ ਡੈਸਕ 09-07-2026
ਸੰਗਰੂਰ, 8 ਜੁਲਾਈ (ਧੀਰਜ ਪਸੋਰੀਆ)-ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਦੂਜੇ ਦਿਨ ਵੀ ਕੰਮ ਕਾਜ ਠੱਪ ਕਰਨ ਤੋਂ ਬਾਅਦ ਧਰਨਾ ਦਿੱਤਾ। ਵਕੀਲਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਗੁਰਤੇਜ ਸਿੰਘ ਗਰੇਵਾਲ ਨੇ ਕਿਹਾ ਕਿ ਲੀਗਲ ਏਡ ਡਿਫੈਂਸ ਕੌਂਸਲ ਜਿੱਥੇ ਵਕੀਲਾਂ ਦੇ ਹਿੱਤਾਂ ਦੇ ਖਿਲਾਫ ਹੈ ਉੱਥੇ ਇਹ ਪ੍ਰਣਾਲੀ ਲੋਕਾਂ ਨੂੰ ਇਨਸਾਫ ਦੇਣ ਦੀ ਪ੍ਰਣਾਲੀ ਦੇ ਵੀ ਖਿਲਾਫ ਹੈ ਇਸ ਲਈ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ।ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਸੁਖਜਿੰਦਰ ਸਿੰਘ ਢੀਂਡਸਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਕੀਲਾਂ ਵੱਲੋਂ ਕੰਮ ਕਾਰ ਠੱਪ ਕਰ ਦਿੱਤੇ ਜਾਣ ਤੋਂ ਬਾਅਦ ਸੰਗਰੂਰ ਦੀਆਂ 16 ਅਦਾਲਤਾਂ ਵਿੱਚ 933 ਕੇਸਾਂ ਦੀ ਸੁਣਵਾਈ ਨਹੀਂ ਹੋ ਸਕੀ। ਇਸ ਤੋਂ ਇਲਾਵਾ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ, ਡਿਪਟੀ ਕਮਿਸ਼ਨਰ ਦਫਤਰ ਨਾਲ ਸੰਬੰਧਿਤ ਅਦਾਲਤਾਂ ’ਚ ਵੀ ਕਿਸੇ ਕੇਸ ਦੀ ਸੁਣਵਾਈ ਨਹੀਂ ਹੋ ਸਕੀ ਹੈ। ਢੀਂਡਸਾ ਨੇ ਦਾਅਵਾ ਕੀਤਾ ਕਿ ਵਕੀਲਾਂ ਵਲੋਂ ਲੀਗਲ ਏਡ ਡਿਫੈਂਸ ਕੌਂਸਲ ਤੋਂ ਅਸਤੀਫੇ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਅੱਜ ਗੁਆਂਢੀ ਸੂਬੇ ਹਰਿਆਣਾ ਦੇ ਵਕੀਲ ਵੀ ਪੰਜਾਬ ਦੇ ਵਕੀਲਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਵਿੱਚ ਆ ਗਏ ਹਨ। ਢੀਂਡਸਾ ਨੇ ਦੱਸਿਆ ਕਿ ਮਾਨਯੋਗ ਚੀਫ ਜਸਟਿਸ ਸੁਪਰੀਮ ਕੋਰਟ ਵੱਲੋਂ ਇਸ ਮੁੱਦੇ ਨੂੰ ਲੈ ਕੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ 9 ਜੁਲਾਈ ਨੂੰ ਬੈਠਕ ਹੋ ਰਹੀ ਹੈ ਜਿਸ ਵਿੱਚ ਹਾਂ ਪੱਖੀ ਫੈਸਲਾ ਹੋਣ ਦੀ ਪੂਰੀ ਸੰਭਾਵਨਾ ਹੈ। ਬਾਰ ਦੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ, ਸਕੱਤਰ ਐਡਵੋਕੇਟ ਸਿਮਰਨਦੀਪ ਸਿੰਘ ਬਲੱਗਣ, ਸੁਰਜੀਤ ਸਿੰਘ ਗਰੇਵਾਲ, ਲਲਿਤ ਕੁਮਾਰ ਗਰਗ,ਦਲਜੀਤ ਸਿੰਘ ਸੇਖੋ,ਬੇਅੰਤ ਸਿੰਘ ਛਾਜਲੀ, ਗੁਰਪ੍ਰੀਤ ਸਿੰਘ ਚੱਠਾ ਅਤੇ ਹੋਰਨਾਂ ਨੇ ਕਿਹਾ ਕਿ ਲੀਗਲ ਏਡ ਡਿਫੈਂਸ ਕੌਂਸਲ ਦੀ ਮੌਜੂਦਾ ਨੀਤੀ ਕਈ ਗੰਭੀਰ ਖਾਮੀਆਂ ਨਾਲ ਘਿਰੀ ਹੋਈ ਹੈ ਇਸ ਲਈ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਮੌਕੇ ਬਾਰ ਦੇ ਉਪ ਪ੍ਰਧਾਨ ਜਗਮੀਤ ਸਿੰਘ,ਸੰਜੀਵ ਕੁਮਾਰ ਗੋਇਲ, , ਗੁਰਬਚਨ ਸਿੰਘ ਨਹਿਲ, ਗੁਰਿੰਦਰਪਾਲ ਸਿੰਘ ਕਰਤਾਰਪੁਰਾ, ਰਾਜਬੀਰ ਸਿੰਘ ਗਰੇਵਾਲ, ਕੁਲਦੀਪ ਜੈਨ, ਗੁਰਪ੍ਰੀਤ ਸਿੰਘ ਚੱਠਾ, ਜਸਵੀਰ ਸਿੰਘ ਸਰਾਓ, ਅਜੇਪਾਲ ਸਿੰਘ ਅਕੋਈ, ਐਮ.ਏ. ਸ਼ਾਹ (ਜੱਗਾ) ਮਲੇਰਕੋਟਲਾ, ਰਣਜੀਤ ਸਿੰਘ ਦਿਓਲ, ਗੁਰਸੇਵਕ ਸਿੰਘ ਸਿੱਧੂ, ਰਣਧੀਰ ਸਿੰਘ ਭੰਗੂ, ਅਮਿਤ ਅਗਰਵਾਲ, ਸੌਭਿਤ ਗੋਇਲ, ਰਿਤੇਸ਼ ਜਿੰਦਲ, ਇੰਦਰਪਾਲ ਸਿੰਘ ਧਾਂਦਲੀ, ਸਵਰਨ ਸਿੰਘ ਰਟੋਲ, ਚਮਕੌਰ ਸਿੰਘ ਲਿੱਟ, ਗੌਰਵ ਗਰਗ (ਲਹਿਰਾ), ਕੁਲਵਿੰਦਰ ਸਿੰਘ ਤੂਰ, ਗੁਰਪ੍ਰੀਤ ਸਿੰਘ ਮਾਨ, ਸਿੰਮੀ ਮਾਨ, ਮਨਪ੍ਰੀਤ ਸਿੰਘ ਨਮੋਲ ਸਮੇਤ ਵੱਡੀ ਗਿਣਤੀ ਵਿੱਚ ਵਕੀਲਾਂ ਨੇ ਵੀ ਇਸ ਸੰਘਰਸ਼ ਦਾ ਸਮਰਥਨ ਕੀਤਾ।
ਪਿਛਲੀ ਖ਼ਬਰ ਮਾਮਲਾ ਖਨੌਰੀ ਦੇ ਮੇਨ ਬਾਜ਼ਾਰ ਵਿਖੇ ਰਾਤ ਸਮੇਂ ਕਟਰ ਨਾਲ ਜ਼ਿੰਦਰੇ ਵੱਢਣ ਦਾ ਜ਼ਾਇਦਾਦ ਦੇ ਵਿਵਾਦ ਦੇ ਚੱਲਦਿਆਂ ਇਕ ਧਿਰ... ਅਗਲੀ ਖ਼ਬਰ ਮਾਮਲਾ ਮੁੱਖ ਮੰਤਰੀ ਦੇ ਸ਼ਹਿਰ ਧੂਰੀ ’ਚ 2 ਨੌਜਵਾਨਾਂ ਦੇ ਦਿਨ ਦਿਹਾੜੇ ਹੋਏ ਕਤਲ ਦਾ ਕਤਲ ਕਰ ਕੇ ਫ਼ਰਾਰ ਹੋਏ 6 ਨੌਜਵਾਨਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।