30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਖੇਤ ਵਿੱਚ ਕੰਮ ਕਰਦੇ ਸਮੇਂ ਮਜ਼ਦੂਰ ਦੀ ਮੌਤ

ਅਜੀਤ ਡੈਸਕ 10-07-2026
ਛਾਜਲੀ, 9 ਜੁਲਾਈ (ਅਜਾਇਬ ਸਿੰਘ ਨੀਲੋਵਾਲ) - ਨੇੜਲੇ ਪਿੰਡ ਨੀਲੋਵਾਲ ਵਿੱਚ ਖੇਤ ਵਿੱਚ ਕੰਮ ਕਰਦੇ ਸਮੇਂ ਵਾਪਰੇ ਇੱਕ ਦੁਖਦਾਈ ਹਾਦਸੇ ਵਿੱਚ ਇੱਕ ਮਜ਼ਦੂਰ ਦੀ ਮੌਤ ਹੋ ਗਈ। ਇਸ ਘਟਨਾ ਨਾਲ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਿੰਡ ਦੇ ਸਾਬਕਾ ਸਰਪੰਚ ਰਛਪਾਲ ਸਿੰਘ ਪਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਾਸੀ ਦਿਲਵਰ ਖਾਨ ਪੁੱਤਰ ਸਲਾਮਤ ਅਲੀ ਖਾਨ ਖੇਤ ਵਿੱਚ ਯੂਰੀਆ ਖਾਦ ਪਾਉਣ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਜਦੋਂ ਉਹ ਯੂਰੀਆ ਦੀ ਬੋਰੀ ਚੁੱਕ ਕੇ ਪੱਕੇ ਖਾਲ ਦੇ ਕਿਨਾਰੇ ਤੋਂ ਲੰਘ ਰਿਹਾ ਸੀ ਤਾਂ ਅਚਾਨਕ ਉਸ ਦਾ ਪੈਰ ਫਿਸਲ ਗਿਆ। ਸੰਤੁਲਨ ਵਿਗੜਨ ਕਾਰਨ ਉਹ ਜ਼ੋਰ ਨਾਲ ਹੇਠਾਂ ਡਿੱਗ ਪਿਆ, ਜਿਸ ਨਾਲ ਉਸ ਦੇ ਸਿਰ ਅਤੇ ਪੇਟ ‘ਤੇ ਗੰਭੀਰ ਸੱਟਾਂ ਲੱਗੀਆਂ। ਹਾਦਸੇ ਤੋਂ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਉੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਚੰਡੀਗੜ੍ਹ ਸਥਿਤ ਪੀਜੀਆਈ ਰੈਫਰ ਕਰ ਦਿੱਤਾ। ਪੀਜੀਆਈ ਵਿੱਚ ਡਾਕਟਰਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਗਈ, ਪਰ ਸਿਰ ਅਤੇ ਪੇਟ ‘ਤੇ ਲੱਗੀਆਂ ਗੰਭੀਰ ਸੱਟਾਂ ਕਾਰਨ ਦਿਲਵਰ ਖਾਨ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਦਿਲਵਰ ਖਾਨ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਿੰਡ ਨੀਲੋਵਾਲ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਪਿੰਡ ਵਾਸੀਆਂ ਨੇ ਵੀ ਇਸ ਅਣਹੋਣੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਾਬਕਾ ਸਰਪੰਚ ਰਛਪਾਲ ਸਿੰਘ ਪਾਲੀ ਨੇ ਕਿਹਾ ਕਿ ਦਿਲਵਰ ਖਾਨ ਬਹੁਤ ਹੀ ਮਿਹਨਤੀ, ਇਮਾਨਦਾਰ ਅਤੇ ਨੇਕ ਸੁਭਾਅ ਦਾ ਵਿਅਕਤੀ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਪਿੰਡ ਨੇ ਇੱਕ ਚੰਗਾ ਇਨਸਾਨ ਗੁਆ ਦਿੱਤਾ ਹੈ। ਦੱਸਣਯੋਗ ਹੈ ਕਿ ਮ੍ਰਿਤਕ ਦਿਲਵਰ ਖਾਨ ਆਪਣੇ ਪਿੱਛੇ ਪਤਨੀ, ਮਾਤਾ ਅਤੇ ਦੋ ਬੱਚੇ ਛੱਡ ਗਿਆ।
ਪਿਛਲੀ ਖ਼ਬਰ ਲੋਕ ਮਿਲਣੀ ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਘਨੌਰੀ ਕਲਾਂ ਵਾਸੀਆਂ ਨਾਲ ਕੀਤਾ ਸਿੱਧਾ ਸੰਵਾਦ ਅਗਲੀ ਖ਼ਬਰ ਭੀਮ ਆਰਮੀ ਭਾਰਤੀ ਏਕਤਾ ਮਿਸ਼ਨ ਦਾ ਵਫਦ ਅਧਿਕਾਰੀ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।