30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 10-07-2026
ਚੀਮਾ ਮੰਡੀ, 9 ਜੁਲਾਈ (ਗੁਰਜੀਤ ਸਿੰਘ ਚਹਿਲ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਨਤੀਜੇ ਮੁਤਾਬਕ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਦਾ ਬੀ.ਏ ਭਾਗ ਤੀਜਾ ਸਮੈਸਟਰ ਪੰਜਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ l ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਅਮਨਜੀਤ ਸਿੰਘ ਅਤੇ ਮਨਪ੍ਰੀਤ ਕੌਰ ਨੇ ਦੱਸਿਆ ਕਿ ਕਰਨਵੀਰ ਸਿੰਘ ਅਤੇ ਕਮਲਦੀਪ ਕੌਰ ਨੇ 500 ਅੰਕਾਂ ‘ਚੋਂ 455 ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ, ਮਨਦੀਪ ਕੌਰ 500 ਅੰਕਾਂ ਵਿੱਚੋਂ 454 ਪ੍ਰਾਪਤ ਕਰਕੇ ਦੂਜਾ ਸਥਾਨ, ਸਿਮਰਨਜੀਤ ਕੌਰ ਨੇ 500 ਅੰਕਾਂ ‘ਚੋਂ 447 ਅੰਕ ਹਾਸਲ ਕਰਕੇ ਤੀਜਾ ਸਥਾਨ, ਲਖਬੀਰ ਸਿੰਘ ਅਤੇ ਰੋਹਿਤ ਸ਼ਰਮਾ ਨੇ 500 ਅੰਕਾਂ ‘ਚੋਂ 445 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ । ਕਾਲਜ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾ. ਵੀ. ਕੇ.ਰਾਏ ਨੇ ਚੰਗੇ ਅੰਕ ਪ੍ਰਾਪਤ ਕਰਕੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ l ਉਨਾ ਵਿਦਿਆਰਥੀਆਂ ਨੂੰ ਸਿੱਖਿਆਂ ਖੇਤਰ ਦੇ ਨਾਲ਼ - ਨਾਲ਼ ਸਮਾਜਿਕ, ਬੌਧਿਕ, ਨੈਤਿਕ ਕਦਰਾਂ ਕੀਮਤਾਂ ਦੇ ਵਿਕਾਸ ਤੇ ਧਿਆਨ ਕੇਂਦਰਿਤ ਕਰਨ ਦਾ ਸੱਦਾ ਦਿੱਤਾ । ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ।
ਪਿਛਲੀ ਖ਼ਬਰ ਸਤਲੁਜ ਫ਼ਿਲਮ ’ਤੇ ਲੱਗੀ ਪਾਬੰਧੀ ਸਰਕਾਰ ਤੁਰੰਤ ਹਟਾਏ-ਝੂੰਦਾਂ ਅਗਲੀ ਖ਼ਬਰ ਲੋਕ ਮਿਲਣੀ ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਘਨੌਰੀ ਕਲਾਂ ਵਾਸੀਆਂ ਨਾਲ ਕੀਤਾ ਸਿੱਧਾ ਸੰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।