30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਧੂਰੀ ਵਿਕਾਸ ਮੰਚ ਦੇ ਪ੍ਰਧਾਨ ਅਮਨ ਗਰਗ ਨੂੰ ਸਦਮਾ, ਮਾਤਾ ਦਾ ਦਿਹਾਂਤ

ਅਜੀਤ ਡੈਸਕ 10-07-2026
ਧੂਰੀ, 9 ਜੁਲਾਈ (ਲਖਵੀਰ ਸਿੰਘ ਧਾਂਦਰਾ) – ਗਰਗ ਗੰਨ ਹਾਊਸ ਧੂਰੀ ਦੇ ਮਾਲਕ ਰਾਮ ਜੀ ਦਾਸ ਗਰਗ ਅਤੇ ਧੂਰੀ ਵਿਕਾਸ ਮੰਚ ਦੇ ਪ੍ਰਧਾਨ ਅਮਨ ਗਰਗ (ਕਾਲਾ), ਰਾਜਨ ਗਰਗ ਨੂੰ ਉਸ ਵੇਲੇ ਡੂੰਘਾ ਸਦਮਾ ਪੁੱਜਿਆ ਜਦੋਂ ਕੱਲ੍ਹ ਸ਼ਾਮ ਉਨ੍ਹਾਂ ਦੇ ਸਤਿਕਾਰ ਯੋਗ ਮਾਤਾ ਸ੍ਰੀਮਤੀ ਸੁਮਨ ਰਾਣੀ ਗਰਗ (70) ਅਚਾਨਕ ਸਦੀਵੀਂ ਵਿਛੋੜਾ ਦੇ ਗਏ। ਉਹ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਦੀ ਬਿਮਾਰੀ ਕਾਰਨ ਪੀੜਤ ਸਨ। ਵਿਛੜੀ ਰੂਹ ਦਾ ਅੰਤਿਮ ਸਸਕਾਰ ਅੱਜ ਸਵੇਰੇ 10 ਵਜੇ ਸਥਾਨਕ ਰਾਮਬਾਗ ਵਿਖੇ ਕੀਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ‘ ਚ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਅਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ , ਇਲਾਕੇ ਦੇ ਸਰਪੰਚਾਂ, ਪੰਚਾਂ , ਪਤਵੰਤਿਆਂ ਅਤੇ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰੀਆਂ ਨੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਮੁਲਾਜ਼ਮ ਪੈਨਸ਼ਨਰਾਂ ਵਲੋਂ ਜਿਲ੍ਹਾ ਪੱਧਰੀ ਵਿਸ਼ਾਲ ਰੋਸ਼ ਰੈਲੀ ਤੇ ਧਰਨਾ ਅਗਲੀ ਖ਼ਬਰ ਕਾਂਗਰਸ ਪਾਰਟੀ ਵਿਚ ਖਿੱਚੋਤਾਣ ਦੀ ਖਬਰਾਂ ਮੀਡੀਏ ਦੇ ਇੱਕ ਹਿਸੇ ਦਾ ਪ੍ਰਚਾਰ-ਰੌਕੀ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।