30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਮੁਲਾਜ਼ਮ ਪੈਨਸ਼ਨਰਾਂ ਵਲੋਂ ਜਿਲ੍ਹਾ ਪੱਧਰੀ ਵਿਸ਼ਾਲ ਰੋਸ਼ ਰੈਲੀ ਤੇ ਧਰਨਾ

10-07-2026
ਸੁਨਾਮ ਊਧਮ ਸਿੰਘ ਵਾਲਾ, 9 ਜੁਲਾਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ) - ਪੰਜਾਬ ਸਰਕਾਰ ਦੀ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਵਿਖਾਈ ਜਾ ਰਹੀ ਬੇਰੁਖੀ ਦੇ ਵਿਰੋਧ ਵਿਚ ਅੱਜ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ,ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਵਲੋਂ ਮਿਲਕੇ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਜਿਲ੍ਹਾ ਪੱਧਰੀ ਵਿਸ਼ਾਲ ਰੋਸ਼ ਰੈਲੀ ਕਰਕੇ ਧਰਨਾ ਦਿੱਤਾ ਗਿਆ। ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਗੁਰਪ੍ਰੀਤ ਸਿੰਘ ਮੰਗਵਾਲ, ਰਾਮ ਸਰੂਪ ਢੈਪਈ,ਜੀਤ ਸਿੰਘ ਬੰਗਾ, ਜਗਦੇਵ ਸਿੰਘ ਬਾਹੀਆ, ਪ੍ਰੇਮ ਚੰਦ ਅਗਰਵਾਲ, ਚੇਤ ਰਾਮ ਢਿੱਲੋਂ ਅਤੇ ਸੁਰਿੰਦਰ ਸਿੰਘ ਸੁਨਾਮ ਮੰਗਾਂ ਬਾਰੇ ਦੱਸਿਆ ਇਸ ਸਮੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜਰੀਏ ਮੁੱਖ ਮੰਤਰੀ ਪੰਜਾਬ ਕੋਲ ਪੁੱਜਦਾ ਕਰਨ ਲਈ ਤਹਿਸੀਲਦਾਰ ਸੁਨਾਮ ਅੰਮ੍ਰਿਤਬੀਰ ਸਿੰਘ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਪਵਨ ਕੁਮਾਰ ਜਿੰਦਲ, ਹਰਨੇਕ ਸਿੰਘ ਨੱਢੇ,ਅਸ਼ੋਕ ਕੁਮਾਰ, ਜਗਦੀਸ਼ ਚੰਦਰ, ਕੁਲਵਿੰਦਰ ਸਿੰਘ,ਪਿ੍ਤਪਾਲ ਸਿੰਘ ਅਤੇ ਦਰਸ਼ਨ ਸਿੰਘ ਮੱਟੂ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਝੰਡੇ ਹੇਠ 40 ਸਾਲ ਬਾਅਦ ਦਲਿਤਾਂ ਨੂੰ ਨਸੀਬ ਹੋਈ ਜ਼ਮੀਨ ਅਗਲੀ ਖ਼ਬਰ ਧੂਰੀ ਵਿਕਾਸ ਮੰਚ ਦੇ ਪ੍ਰਧਾਨ ਅਮਨ ਗਰਗ ਨੂੰ ਸਦਮਾ, ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।