10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸੰਜੀਵ ਕੁਮਾਰ ਸੰਜੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨਿਯੁਕਤ

12-07-2026
ਧੂਰੀ, 11 ਜੁਲਾਈ (ਲਖਵੀਰ ਸਿੰਘ ਧਾਂਦਰਾ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੀਵ ਕੁਮਾਰ ਸੰਜੇ ਨੂੰ ਆਮ ਆਦਮੀ ਪਾਰਟੀ ਵੱਲੋਂ ਬਲਾਕ ਧੂਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਆਪਣੀ ਇਸ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਬਲਾਕ ਪ੍ਰਧਾਨ ਸੰਜੀਵ ਕੁਮਾਰ ਸੰਜੇ ਨੇ ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨ ਬਣਾਉਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਬੀਰ ਸਿੰਘ ਸੁੱਖੀ, ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਡਾ ਅਨਵਰ ਭਸੌੜ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ। ਪ੍ਰਧਾਨ ਸੰਜੀਵ ਕੁਮਾਰ ਸੰਜੇ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੇ ਖੂਸਹਾਲ ਰਾਜ ਤੋਂ ਖੁਸ਼ ਹਨ ਅਤੇ ਆਊਣ ਵਾਲੇ ਸਮੇਂ ਵਿੱਚ ਦੁਬਾਰਾ ਭਾਰੀ ਬਹੁਮਤ ਨਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।
ਪਿਛਲੀ ਖ਼ਬਰ ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਅਕਾਲ ਕਾਲਜ ਕੌਂਸਲ ਅਤੇ ਗੁ: ਗੁਰਸਾਗਰ ਝੀਲ ਚੰਡੀਗੜ੍ਹ ਦੀ... ਅਗਲੀ ਖ਼ਬਰ ਡਾ. ਪਾਸੀ ਦੀ ‘ਕਾਇਨੋਮੈਟਿਕ ਐਕਸਿਸ’ ਤਕਨੀਕ ਬਦਲ ਰਹੀ ਹੈ ਗੋਡੇ ਦੇ ਮਰੀਜ਼ਾਂ ਦੀ ਜ਼ਿੰਦਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।