10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਇਤਿਹਾਸਕ ਉਪਰਾਲਾ: ਸੰਗਰੂਰ ਦੇ ਹਰ ਪਿੰਡ ਵਿੱਚ ਦਿਖਾਈ ਜਾਵੇਗੀ ਫ਼ਿਲਮ “ਸਤਲੁਜ” - ਚਮਨਦੀਪ ਸਿੰਘ ਮਿਲਖੀ

ਅਜੀਤ ਡੈਸਕ 12-07-2026
ਸੰਗਰੂਰ, 11 ਜੁਲਾਈ (ਦਮਨਜੀਤ ਸਿੰਘ) - ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਚਮਨਦੀਪ ਸਿੰਘ ਮਿਲਖੀ ਨੇ ਪੰਜਾਬ ਦੇ ਇਤਿਹਾਸ, ਮਨੁੱਖੀ ਅਧਿਕਾਰ ਸੰਘਰਸ਼ ਅਤੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਉਪਰਾਲੇ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਸੰਘਰਸ਼ ਅਤੇ ਸੱਚ ਲਈ ਦਿੱਤੀ ਗਈ ਅਦੁੱਤੀ ਕੁਰਬਾਨੀ ’ਤੇ ਆਧਾਰਿਤ ਫ਼ਿਲਮ “ਸਤਲੁਜ” ਨੂੰ ਵਿਧਾਨ ਸਭਾ ਹਲਕਾ ਸੰਗਰੂਰ ਦੇ ਹਰ ਪਿੰਡ ਅਤੇ ਸ਼ਹਿਰੀ ਖੇਤਰ ਵਿੱਚ ਦਿਖਾਇਆ ਜਾਵੇਗਾ। ਸ੍ਰ. ਮਿਲਖੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਇਤਿਹਾਸ, ਕੌਮੀ ਵਿਰਾਸਤ ਅਤੇ ਭਾਈ ਜਸਵੰਤ ਸਿੰਘ ਖਾਲੜਾ ਵਰਗੀਆਂ ਮਹਾਨ ਸ਼ਖਸੀਅਤਾਂ ਦੇ ਜੀਵਨ ਅਤੇ ਯੋਗਦਾਨ ਨਾਲ ਰੂ-ਬ-ਰੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕੌਮ ਆਪਣੇ ਇਤਿਹਾਸ ਅਤੇ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀ ਹੈ, ਉਹੀ ਆਪਣੇ ਭਵਿੱਖ ਨੂੰ ਮਜ਼ਬੂਤ ਅਤੇ ਸੁਰੱਖਿਅਤ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੋਚ ਹੈ ਕਿ ਪੰਜਾਬ ਦੀ ਸਮੂਹ ਸੰਗਤ, ਵਿਸ਼ੇਸ਼ ਕਰ ਕੇ ਨੌਜਵਾਨ ਵਰਗ, ਬੀਤੇ ਸਮੇਂ ਦੌਰਾਨ ਪੰਜਾਬ ਨਾਲ ਵਾਪਰੀਆਂ ਘਟਨਾਵਾਂ, ਇਤਿਹਾਸਕ ਤੱਥਾਂ ਅਤੇ ਜ਼ਿਆਦਤੀਆਂ ਤੋਂ ਜਾਣੂ ਹੋਵੇ, ਤਾਂ ਜੋ ਉਹ ਸੱਚ ਨੂੰ ਸਮਝਦਿਆਂ ਆਪਣੇ ਹੱਕਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਹੋਰ ਜਾਗਰੂਕ ਬਣ ਸਕੇ। ਸ੍ਰ. ਮਿਲਖੀ ਨੇ ਦੱਸਿਆ ਕਿ ਫ਼ਿਲਮ “ਸਤਲੁਜ” ਦੀ ਸਕ੍ਰੀਨਿੰਗ ਵਿਧਾਨ ਸਭਾ ਹਲਕਾ ਸੰਗਰੂਰ ਦੇ ਕਿਸੇ ਵੀ ਪਿੰਡ, ਸ਼ਹਿਰ, ਮੁਹੱਲੇ, ਧਾਰਮਿਕ ਜਾਂ ਸਮਾਜਿਕ ਸੰਸਥਾ ਦੀ ਮੰਗ ਅਨੁਸਾਰ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਮੁਹਿੰਮ ਲਈ ਦੋ ਸੰਪਰਕ ਨੰਬਰ 98720-46082 ਅਤੇ 95691-00006 ਵੀ ਜਾਰੀ ਕਰਦਿਆਂ ਕਿਹਾ ਕਿ ਜਿਹੜੀਆਂ ਪੰਚਾਇਤਾਂ, ਨੌਜਵਾਨ ਸਭਾਵਾਂ, ਸਮਾਜਿਕ ਸੰਸਥਾਵਾਂ ਜਾਂ ਹੋਰ ਜਥੇਬੰਦੀਆਂ ਆਪਣੇ ਇਲਾਕੇ ਵਿੱਚ ਇਸ ਫ਼ਿਲਮ ਦੀ ਸਕ੍ਰੀਨਿੰਗ ਕਰਵਾਉਣਾ ਚਾਹੁੰਦੀਆਂ ਹਨ, ਉਹ ਇਨ੍ਹਾਂ ਨੰਬਰਾਂ ’ਤੇ ਸੰਪਰਕ ਕਰ ਸਕਦੀਆਂ ਹਨ। ਉਨ੍ਹਾਂ ਸਮੂਹ ਸੰਗਤ, ਵਿਸ਼ੇਸ਼ ਤੌਰ ਤੇ ਨੌਜਵਾਨ ਵਰਗ ਨੂੰ ਇਸ ਇਤਿਹਾਸਕ ਮੁਹਿੰਮ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਉਪਰਾਲਾ ਸਿਰਫ਼ ਇੱਕ ਫ਼ਿਲਮ ਦਿਖਾਉਣ ਤੱਕ ਸੀਮਿਤ ਨਹੀਂ, ਸਗੋਂ ਪੰਜਾਬ ਦੇ ਇਤਿਹਾਸ, ਸੱਚ ਅਤੇ ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰਨ ਵਾਲੇ ਮਹਾਨ ਯੋਧਿਆਂ ਦੀ ਵਿਰਾਸਤ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਯਤਨ ਹੈ।
ਪਿਛਲੀ ਖ਼ਬਰ ਲੋੜਵੰਦਾਂ ਦੀ ਸੇਵਾ ਹੀ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ- ਇੰਜੀਨੀਅਰ ਵਿਨਰਜੀਤ ਸਿੰਘ ਖਡਿਆਲ ਅਗਲੀ ਖ਼ਬਰ ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਅਕਾਲ ਕਾਲਜ ਕੌਂਸਲ ਅਤੇ ਗੁ: ਗੁਰਸਾਗਰ ਝੀਲ ਚੰਡੀਗੜ੍ਹ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।