10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਲੋੜਵੰਦਾਂ ਦੀ ਸੇਵਾ ਹੀ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ- ਇੰਜੀਨੀਅਰ ਵਿਨਰਜੀਤ ਸਿੰਘ ਖਡਿਆਲ

ਅਜੀਤ ਡੈਸਕ 12-07-2026
ਸੁਨਾਮ ਊਧਮ ਸਿੰਘ ਵਾਲਾ,11 ਜੁਲਾਈ (ਧਾਲੀਵਾਲ, ਭੁੱਲਰ)–ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਦੇ ਇੰਚਾਰਜ ਇੰਜੀਨੀਅਰ ਵਿਨਰਜੀਤ ਸਿੰਘ ਖਡਿਆਲ ਵੱਲੋਂ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਇੱਕ ਲੋੜਵੰਦ ਲੜਕੀ ਨੂੰ ਵੀਲਚੇਅਰ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਵੀਲਚੇਅਰ ਲਾਭਪਾਤਰੀ ਲਈ ਰੋਜ਼ਾਨਾ ਜੀਵਨ ਦੇ ਕੰਮ ਸੁਖਾਲੇ ਕਰਨ ਅਤੇ ਆਤਮ-ਵਿਸ਼ਵਾਸ ਨਾਲ ਜ਼ਿੰਦਗੀ ਜਿਊਣ ਵਿੱਚ ਮਦਦਗਾਰ ਸਾਬਤ ਹੋਵੇਗੀ।ਆਪਣੇ ਮੁੱਖ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਇੰਜੀਨੀਅਰ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਸਮਾਜ ਦੇ ਲੋੜਵੰਦ, ਬਜ਼ੁਰਗ, ਦਿਵਿਆਂਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀ ਸੇਵਾ ਕਰਨਾ ਹਰ ਸਮਾਜ ਸੇਵੀ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਕਿਸੇ ਦੇ ਚਿਹਰੇ ‘ਤੇ ਮੁਸਕਾਨ ਲਿਆਉਣ ਤੋਂ ਵੱਡਾ ਕੋਈ ਪੁੰਨ ਨਹੀਂ ਅਤੇ ਅਜਿਹੇ ਸੇਵਾ ਕਾਰਜ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਸੁਨਾਮ ਵਿਖੇ ਪੰਜਾਬ ਦੇ ਮਹਰੂਮ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੀ ਯਾਦ ਵਿੱਚ ਇੱਕ ਸੇਵਾ ਕੇਂਦਰ ਸ਼ੁਰੂ ਕੀਤਾ ਗਿਆ ਹੈ। ਇਸ ਕੇਂਦਰ ਰਾਹੀਂ ਲੋਕਾਂ ਨੂੰ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਸਬੰਧੀ ਮਾਰਗਦਰਸ਼ਨ, ਦਸਤਾਵੇਜ਼ੀ ਸਹਾਇਤਾ ਅਤੇ ਲੋੜ ਅਨੁਸਾਰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਸੇਵਾ ਕੇਂਦਰ ਸਿਰਫ਼ ਇੱਕ ਦਫ਼ਤਰ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਇੱਕ ਮੰਚ ਹੈ। ਇਸੇ ਲੜੀ ਤਹਿਤ ਅੱਜ ਇੱਕ ਲੋੜਵੰਦ ਨੂੰ ਵੀਲਚੇਅਰ ਭੇਟ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਸਮਾਜ ਭਲਾਈ ਦੇ ਕਾਰਜ ਲਗਾਤਾਰ ਜਾਰੀ ਰਹਿਣਗੇ।ਇਸ ਮੌਕੇ ਹਾਜ਼ਰ ਸਾਬਕਾ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ ਪਰਵਿੰਦਰ ਕੌਰ ਬਰਾੜ ਨੇ ਇੰਜੀਨੀਅਰ ਵਿਨਰਜੀਤ ਸਿੰਘ ਖਡਿਆਲ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪਹਿਲਾਂ ਸਮਾਜ ਵਿੱਚ ਸੇਵਾ, ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਸੁਨਾਮ ਸੰਦੀਪ ਕੌਰ ਲੌਂਗੋਵਾਲ, ਕਮਲ ਬਰਾੜ ਲੌਂਗੋਵਾਲ, ਆਦਿ ਵੀ ਹਾਜਰ ਸਨ।
ਪਿਛਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਇਤਿਹਾਸਕ ਉਪਰਾਲਾ: ਸੰਗਰੂਰ ਦੇ ਹਰ ਪਿੰਡ ਵਿੱਚ ਦਿਖਾਈ ਜਾਵੇਗੀ ਫ਼ਿਲਮ “ਸਤਲੁਜ” -...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।