11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

40 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਪੁਲਿਸ ਅੜਿੱਕੇ

ਅਜੀਤ ਡੈਸਕ 15-07-2026

ਸੁਨਾਮ ਊਧਮ ਸਿੰਘ ਵਾਲਾ, 14 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵਲੋਂ ਇਕ ਨੌਜਵਾਨ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਪੁਲਿਸ ਸੂਆ ਜਵੰਧਾ ਰੋਡ ਸੁਨਾਮ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਸੂਏ ਦੀ ਪਟੜੀ ਤੋਂ ਇਕ ਨੌਜਵਾਨ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕੀਤਾ ਗਿਆ। ਜਿਸ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਵਿਸ਼ਾਲ ਸਿੰਘ ਉਰਫ ਹਰਮਨ ਵਾਸੀ ਬਰਨਾਲਾ ਵਜੋਂ ਹੋਈ। ਜਿਸ ਖਿਲਾਫ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।ਜਿਕਰਯੋਗ ਹੈ ਪੁਲਿਸ ਵਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰ-ਰਾਸ਼ਟਰੀ ਬਜ਼ਾਰ ਵਿਚ ਲੱਖਾਂ ਰੁਪਏ ਕੀਮਤ ਦੱਸੀ ਜਾ ਰਹੀ ਹੈ।

ਪਿਛਲੀ ਖ਼ਬਰ 7 ਗ੍ਰਾਮ ਚਿੱਟੇ ਸਮੇਤ ਇੱਕ ਕਾਬੂ ਅਗਲੀ ਖ਼ਬਰ ਵਿਜੀਲੈਂਸ ਵਲੋਂ 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਹਿਲਾ ਥਾਣੇ ਦਾ ਸਹਾਇਕ ਥਾਣੇਦਾਰ ਰੰਗੇ ਹੱਥੀਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।