09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੁਲਿਸ ਨੇ ਟੋਲ ਪਲਾਜ਼ਾ ਨੇੜੇ ਨਾਕਾਬੰਦੀ ਕਰਦਿਆਂ ਗੱਡੀਆਂ ਦੀ ਕੀਤੀ ਚੈਕਿੰਗ

ਅਜੀਤ ਡੈਸਕ 16-07-2026
ਭਵਾਨੀਗੜ੍ਹ, 15 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਲਗਾਤਾਰ ਜਾਰੀ ਰਹੇਗੀ, ਇਹ ਵਿਚਾਰ ਜ਼ਿਲ੍ਹਾ ਪੁਲਿਸ ਮੁਖੀ ਡਾ ਰਵਜੋਤ ਗਰੇਵਾਲ ਨੇ ਕਾਲਾਝਾੜ ਟੋਲ ਪਲਾਜ਼ਾ ’ਤੇ ਪੁਲਿਸ ਵਲੋਂ ਨਾਕਾਬੰਦੀ ਕਰਕੇ ਕੀਤੀ ਜਾ ਰਹੀ ਤਲਾਸੀ ਮੁਹਿੰਮ ਦੀ ਨਿਗਰਾਨੀ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਲਗਾਤਾਰ ਚੱਲ ਰਹੀ ਹੈ, ਅੱਜ 4 ਮੁੱਖ ਹਾਈਵੇ ’ਤੇ ਨਾਕਾਬੰਦੀ ਕਰਕੇ ਗੱਡੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਵੀ ਵੱਡੀ ਗਿਣਤੀ ਵਿਚ ਛਾਪੇਮਾਰੀ ਕਰਦਿਆਂ ਮਾੜੇ ਅਨਸਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ’ਤੇ ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਮਾੜੇ ਕੰਮ ਛੱਡ ਦੇਣ ਦੀ ਚਿਤਾਵਨੀ ਵੀ ਦਿੱਤੀ। ਪੁਲਿਸ ਵਲੋਂ ਕੀਤੀ ਨਾਕਾਬੰਦੀ ਦੌਰਾਨ ਕਾਰਾਂ ਅਤੇ ਬੱਸਾਂ ਦੀ ਤਲਾਸ਼ੀ ਲਈ ਜਾ ਰਹੀ ਸੀ, ਪਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਚੀਜ ਮਿਲਣ ਦੀ ਕੋਈ ਖ਼ਬਰ ਨਹੀਂ। ਇਸ ਨਾਕਾਬੰਦੀ ਦੌਰਾਨ ਐਸ.ਪੀ ਡੀ ਦਵਿੰਦਰ ਸਿੰਘ ਅੱਤਰੀ, ਡੀ.ਐਸ.ਪੀ ਸਤਨਾਮ ਸਿੰਘ, ਐਸ.ਐਚ.ਓ ਰਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਪੁਲਿਸ ’ਚ ਵੱਡੇ ਪੱਧਰ ਉੱਤੇ ਹੋਇਆ ਫੇਰ ਬਦਲ ਅਗਲੀ ਖ਼ਬਰ ਸੰਗਰੂਰ ਸ਼ਹਿਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਦੌਰਾਨ ਨਗਰ ਕੌਂਸਲ ਪ੍ਰਾਈਵੇਟ ਤੌਰ ਉੱਤੇ ਚੁਕਵਾਏਗੀ ਕੂੜੇ ਦੇ ਢੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।