09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸੀ.ਸੀ.ਟੀ.ਵੀ. ਕੈਮਰਿਆਂ ਦਾ ਪ੍ਰਧਾਨ ਕਾਂਤਾ ਗੋਇਲ ਨੇ ਕੀਤਾ ਉਦਘਾਟਨ

ਅਜੀਤ ਡੈਸਕ 16-07-2026
ਲਹਿਰਾਗਾਗਾ, 15 ਜੁਲਾਈ (ਅਸ਼ੋਕ ਗਰਗ) - ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਯਤਨਾਂ ਸਦਕਾ ਲਹਿਰਾਗਾਗਾ ਸ਼ਹਿਰ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਸ਼ਹਿਰ ਦੇ 22 ਅਹਿਮ ਪੁਆਇੰਟਾਂ ‘ਤੇ 88 ਅਤਿਆਧੁਨਿਕ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਜਿਸ ਦਾ ਉਦਘਾਟਨ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ ਨੇ ਕੀਤਾ। ਇਸ ਮੌਕੇ ਡੀ.ਐਸ.ਪੀ ਪਲਵਿੰਦਰ ਸਿੰਘ ਵੀ ਮੌਜੂਦ ਸਨ। ਮੈਡਮ ਕਾਂਤਾ ਗੋਇਲ ਨੇ ਕਿਹਾ ਕਿ ਇਹ ਸੀਸੀਟੀਵੀ ਕੈਮਰੇ ਸ਼ਹਿਰ ਦੀਆਂ ‘ਤੀਜੀ ਅੱਖ’ ਵਜੋਂ ਕੰਮ ਕਰਨਗੇ। ਇਨ੍ਹਾਂ ਰਾਹੀਂ ਅਪਰਾਧਿਕ ਗਤੀਵਿਧੀਆਂ ‘ਤੇ ਪ੍ਰਭਾਵਸ਼ਾਲੀ ਨਿਗਰਾਨੀ ਰੱਖਣ ਦੇ ਨਾਲ-ਨਾਲ ਪੁਲਿਸ ਨੂੰ ਜਾਂਚ ਕਾਰਜਾਂ ਵਿੱਚ ਵੀ ਅਹਿਮ ਮਦਦ ਮਿਲੇਗੀ। ਪੁਲਿਸ ਥਾਣਾ ਲਹਿਰਾਗਾਗਾ ਵਿਖੇ ਲਗਾਈਆਂ ਗਈਆਂ ਤਿੰਨ ਵੱਡੀਆਂ ਐਲ.ਈ.ਡੀ ਸਕਰੀਨਾਂ ਰਾਹੀਂ 24 ਘੰਟੇ ਕੈਮਰਿਆਂ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਨਾਲ ਸ਼ਹਿਰ ਦੇ ਹਰ ਅਹਿਮ ਖੇਤਰ ‘ਤੇ ਹਰ ਵੇਲੇ ਨਜ਼ਰ ਰਹੇਗੀ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਪਰਾਧਿਕ ਘਟਨਾ ‘ਤੇ ਤੁਰੰਤ ਕਾਰਵਾਈ ਕਰਨਾ ਸੰਭਵ ਹੋਵੇਗਾ। ਡੀ.ਐਸ.ਪੀ ਪਲਵਿੰਦਰ ਸਿੰਘ ਨੇ ਕਿਹਾ ਕਿ ਇਹ ਪ੍ਰੋਜੈਕਟ ਪੁਲਿਸ ਲਈ ਅਪਰਾਧਾਂ ਦੀ ਰੋਕਥਾਮ ਅਤੇ ਜਾਂਚ ਵਿੱਚ ਬਹੁਤ ਮੱਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਨਾਲ ਲੈਸ ਇਹ ਨਿਗਰਾਨੀ ਪ੍ਰਣਾਲੀ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਏਗੀ।ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਮਨਦੀਪ ਸ਼ਰਮਾ, ਨਿਖਿਲ ਕੁਮਾਰ, ਵਾਈਸ ਪ੍ਰਧਾਨ ਸੁਰਿੰਦਰ ਕੌਰ, ਕੌਂਸਲਰ ਮੰਜੂ ਬਾਲਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਜੇ ਕੁਮਾਰ ਠੋਲੀ ਮੌਜੂਦ ਸਨ।
ਪਿਛਲੀ ਖ਼ਬਰ ਨਕਲੀ ਕੀਟਨਾਸ਼ਕ ਸਕੈਂਡਲ ਦੀਆਂ ਜੜ੍ਹਾਂ ਤੱਕ ਪਹੁੰਚੇ ਸਰਕਾਰ, ਕਿਰਤੀ ਕਿਸਾਨ ਯੂਨੀਅਨ ਦੀ ਮੰਗ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸੰਗਰੂਰ ’ਚ ਗੰਦਗੀ ਦੇ ਅੰਬਾਰ, ਭਾਜਪਾ ਨੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।