09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਭਾਰਤ-ਅਮਰੀਕਾ ਫ੍ਰੀ ਡੀਲ ਦੇ ਵਿਰੋਧ ’ਚ ਕਿਸਾਨਾਂ ਵਲੋਂ ਮੋਟਰਸਾਈਕਲ ਮਾਰਚ

ਅਜੀਤ ਡੈਸਕ 16-07-2026
ਸੁਨਾਮ ਊਧਮ ਸਿੰਘ ਵਾਲਾ,15 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸੁਨਾਮ ਅਤੇ ਸੰਗਰੂਰ ਬਲਾਕ ਦੇ ਸੈਂਕੜੇ ਕਿਸਾਨਾਂ ਵਲੋਂ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਇਕੱਠੇ ਹੋਣ ਉਪਰੰਤ ਭਾਰਤ-ਅਮਰੀਕਾ ਫ੍ਰੀ ਡੀਲ ਅਤੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਦੇਸ ਬਚਾਓ ਮੋਰਚਾ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਚ ਮੋਟਰਸਾਇਕਲ ਮਾਰਚ ਕੀਤਾ ਗਿਆ ਹੈ। ਇਸ ਸਮੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ। ਜਥੇਬੰਦੀ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਸੋਮਾ ਲੌਂਗੋਵਾਲ ਨੇ ਕਿਹਾ ਕਿ ਭਾਰਤ ਅਮਰੀਕਾ ਫਰੀ ਡੀਲ ਕਾਰਨ ਜਿੱਥੇ ਮੁਲਕ ਦੀ ਕਿਸਾਨੀ ਤਬਾਹ ਹੋ ਜਾਵੇਗੀ ਉੱਥੇ ਹੀ ਡੈਅਰੀ ਫਾਰਮਿੰਗ ਵੀ ਤੇ ਬਹੁਤ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਕਿਸੇ ਨਾਂ ਕਿਸੇ ਤਰ੍ਹਾਂ ਦੇਸ ਦੀ ਕਿਸਾਨੀ ਨੂੰ ਖਤਮ ਕਰਨ ਲਈ ਤੁਲੀ ਹੋਈ ਹੈ। ਕਿਸਾਨ ਆਗੂ ਨੇ ਕਿਹਾ ਕਿ ਦੇਸ਼ ਦਾ ਕਿਸਾਨ ਕਿਸੇ ਕੀਮਤ ਤੇ ਵੀ ਭਾਰਤ ਅਮਰੀਕਾ ਫ੍ਰੀ ਡੀਲ ਨਹੀ ਹੋਣ ਦੇਵੇਗਾ ਜੇਕਰ ਲੋੜ ਪਈ ਤਾਂ ਕੇਂਦਰ ਸਰਕਾਰ ਖਿਲਾਫ ਦੇਸ ਪੱਧਰੀ ਸੰਘਰਸ਼ ਵੀ ਵਿੱਢਿਆ ਜਾਵੇਗਾ। ਇਸ ਮੌਕੇ ਸੰਤ ਰਾਮ ਛਾਜਲੀ, ਜਸਵੀਰ ਸਿੰਘ ਮੈਦੇਵਾਸ, ਕੁਲਵਿੰਦਰ ਸੋਨੀ ਲੌਂਗੋਵਾਲ ਅਤੇ ਹੈਪੀ ਨਮੋਲ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ ‘ਲੋਕ ਮਿਲਣੀ’ ਅਗਲੀ ਖ਼ਬਰ ਨਕਲੀ ਕੀਟਨਾਸ਼ਕ ਸਕੈਂਡਲ ਦੀਆਂ ਜੜ੍ਹਾਂ ਤੱਕ ਪਹੁੰਚੇ ਸਰਕਾਰ, ਕਿਰਤੀ ਕਿਸਾਨ ਯੂਨੀਅਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।