09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਜਪਾ ਵਲੋਂ ਸਵੱਛ ਭਾਰਤ ਅਭਿਆਨ ਮੁਹਿੰਮ

ਅਜੀਤ ਡੈਸਕ 16-07-2026
ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਧਾਲੀਵਾਲ, ਭੁੱਲਰ, ਸੱਗੂ) - ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਚਲਾਏ ਜਾ ਰਹੇ ਸਵੱਛ ਭਾਰਤ ਅਭਿਆਨ ਤਹਿਤ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਸੁਨਾਮ ਊਧਮ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ ਅਤੇ ਮੰਦਿਰ ਸ਼੍ਰੀ ਬ੍ਰਹਮਸਿਰਾ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾ ਕੇ ਸਫ਼ਾਈ ਕੀਤੀ ਗਈ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਅਤੇ ਮੰਦਿਰ ਸ਼੍ਰੀ ਬ੍ਰਹਮਸਿਰਾ ਵਿਖੇ ਸਫ਼ਾਈ ਕਰਕੇ ਸਵੱਛਤਾ ਦਾ ਸੰਦੇਸ਼ ਦਿੱਤਾ ਅਤੇ ਲੋਕਾਂ ਨੂੰ ਆਪਣੇ ਆਸ-ਪਾਸ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਸ਼ੁਰੂ ਕੀਤੇ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਰਾਜੀਵ ਮੱਖਣ, ਮੋਨਿਕਾ ਗੋਇਲ ਕੌਂਸਲਰ, ਮੀਨਾ ਰਾਣੀ ਕੌਂਸਲਰ, ਰਿੰਕੂ ਆਲਮਪੁਰੀਆ, ਰਿਸ਼ੀਪਾਲ ਖੇਰਾ, ਸੰਜੇ ਗੋਇਲ ਖਡਿਆਲੀਆ, ਅਸ਼ੋਕ ਗੋਇਲ, ਅੰਕਿਤ ਕਾਂਸਲ, ਸ਼ੈਲੀ ਬਾਂਸਲ, ਡਾ. ਜਗਮਿੰਦਰ ਸੈਣੀ, ਸ਼ੰਕਰ ਬਾਂਸਲ, ਜਰਨੈਲ ਸਿੰਘ ਢੋਟ, ਧੀਰਜ ਗੋਇਲ, ਜੋਨੀ, ਰਵਿੰਦਰ ਗੋਇਲ, ਭਗਵਾਨ ਸਿੰਘ ਢੋਟ, ਘਨੱਈਆ ਲਾਲ, ਅਬਦੁਲ ਅਤੇ ਅਨਿਲ ਕੁਮਾਰ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਦੇਸ਼ ਬਚਾਓ ਮੋਰਚੇ ਦੇ ਸੱਦੇ ਤੇ ਮੋਟਰਸਾਈਕਲ ਮਾਰਚ ਕਰਨ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ ‘ਲੋਕ ਮਿਲਣੀ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।