10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

101 ਨੌਜਵਾਨਾਂ ਦਾ ਕਾਫ਼ਲਾ ਖਾਟੂ ਸ਼ਿਆਮ ਅਤੇ ਸਾਲਾਸਰ ਧਾਮ ਲਈ ਰਵਾਨਾ, ਕਨਈਆ ਮਿੱਤਲ ਕਰਨਗੇ ਭਜਨਾਂ ਦੀ ਵਰਖਾ

ਅਜੀਤ ਡੈਸਕ 16-07-2026
ਲਹਿਰਾਗਾਗਾ, 15 ਜੁਲਾਈ (ਅਸ਼ੋਕ ਗਰਗ) - ਸ੍ਰੀ ਖਾਟੂ ਸ਼ਿਆਮ ਵੈਲਫੇਅਰ ਸੋਸਾਇਟੀ, ਲਹਿਰਾਗਾਗਾ ਵੱਲੋਂ ਹਲਕਾ ਲਹਿਰਾਗਾਗਾ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ 13 ਅਗਸਤ ਨੂੰ ਕਰਵਾਏ ਜਾ ਰਹੇ ਵਿਸ਼ਾਲ ਸ੍ਰੀ ਸ਼ਿਆਮ ਸੰਕੀਰਤਨ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਸੰਬੰਧੀ ਖਾਟੂ ਸ਼ਿਆਮ ਅਤੇ ਸਾਲਾਸਰ ਧਾਮ ਵਿਖੇ ਸੱਦਾ ਪੱਤਰ ਭੇਟ ਕਰਨ ਲਈ ਅੱਜ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਸਪੁੱਤਰ ਗੌਰਵ ਗੋਇਲ ਦੀ ਅਗਵਾਈ ਹੇਠ 101 ਨੌਜਵਾਨਾਂ ਦਾ ਵਿਸ਼ਾਲ ਕਾਫ਼ਲਾ ਲਹਿਰਾਗਾਗਾ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਹੋਇਆ। ਰਵਾਨਗੀ ਮੌਕੇ ਨੌਜਵਾਨਾਂ ਨੇ ਹੱਥਾਂ ਵਿੱਚ ਧਾਰਮਿਕ ਝੰਡੇ ਲੈ ਕੇ “ਜੈ ਸ਼੍ਰੀ ਸ਼ਿਆਮ” ਦੇ ਜੈਕਾਰੇ ਲਗਾਏ, ਜਿਸ ਨਾਲ ਪੂਰਾ ਮਾਹੌਲ ਭਗਤੀਮਈ ਬਣ ਗਿਆ। ਸ਼ਹਿਰ ਵਾਸੀਆਂ ਨੇ ਵੀ ਕਾਫ਼ਲੇ ਨੂੰ ਸ਼ੁਭਕਾਮਨਾਵਾਂ ਦੇ ਕੇ ਰਵਾਨਾ ਕੀਤਾ। ਸੰਸਥਾ ਦੇ ਮੁੱਖ ਸੇਵਾਦਾਰ ਪ੍ਰਿੰਸ ਗਰਗ, ਪ੍ਰਧਾਨ ਮੋਂਟੀ ਸਿੰਗਲਾ ਨੇ ਦੱਸਿਆ ਕਿ ਇਸ ਸਾਲ ਕਰਵਾਇਆ ਜਾ ਰਿਹਾ ਇਹ ਛੇਵਾਂ ਵਿਸ਼ਾਲ ਸ੍ਰੀ ਸ਼ਿਆਮ ਸੰਕੀਰਤਨ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਸਿੱਧ ਭਜਨ ਗਾਇਕ ਕਨਈਆ ਮਿੱਤਲ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਆਪਣੇ ਭਜਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਅਗਸਤ ਨੂੰ ਲਹਿਰਾਗਾਗਾ ਸ਼ਹਿਰ ਵਿੱਚ ਵਿਸ਼ਾਲ ਝੰਡਾ ਨਿਸ਼ਾਨ ਯਾਤਰਾ ਕੱਢੀ ਜਾਵੇਗੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਿਲ ਹੋਣਗੇ। 13 ਅਗਸਤ ਨੂੰ ਹੋਣ ਵਾਲੇ ਸ੍ਰੀ ਸ਼ਿਆਮ ਸੰਕੀਰਤਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸੋਸਾਇਟੀ ਵੱਲੋਂ ਸਮੂਹ ਸ਼ਰਧਾਲੂਆਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋ ਕੇ ਸ਼ਿਆਮ ਬਾਬਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਸੰਸਥਾ ਦੇ ਸੀਨੀਅਰ ਮੈਂਬਰ ਗੌਰਵ ਗਰਗ, ਅਮਨ ਗਰਗ ਛੋਟੂ, ਪ੍ਰਥਮ ਗਰਗ, ਯਤਨ ਗਰਗ, ਯਾਦਵਿੰਦਰ ਗੋਇਲ, ਗਰੀਬ ਪਰਿਵਾਰ ਫੰਡ ਦੇ ਪ੍ਰਧਾਨ ਸੰਜੀਵ ਰੋਡਾ, ਸਮਾਜ ਸੇਵੀ ਗਗਨ ਬਾਂਸਲ, ਰਾਮ ਲੀਲਾ ਕਲੱਬ ਦੇ ਪ੍ਰਧਾਨ ਵਰਿੰਦਰ ਬੰਟੀ, ਸਾਬਕਾ ਕੌਂਸਲਰ ਗੁਰਲਾਲ ਸਿੰਘ ਮੌਜੂਦ ਸਨ।
ਪਿਛਲੀ ਖ਼ਬਰ ਸਿੰਘ ਸਾਹਿਬ ਗੜਗੱਜ ਬਹੁਤ ਹੀ ਸੰਜੀਦਗੀ ਨਾਲ ਕੌਮ ਦੀ ਕਰ ਰਹੇ ਹਨ ਅਗਵਾਈ - ਸੰਘਰੇੜੀ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਸਰਬਜੀਤ ਸਿੰਘ ਰੇਖੀ ਹੋਏ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।